ਰਾਏਕੋਟ, 22 ਸਤੰਬਰ (ਸੁਸ਼ੀਲ)-ਸਥਾਨਕ ਅੱਗਰਵਾਲ ਮਾਰਕੀਟ 'ਚ ਸਥਿਤ ਡਾ: ਰਮੇਸ਼ ਸੁਪਰ ਸਪੈਸ਼ਲਿਟੀ ਆਈ ਹਸਪਤਾਲ 'ਚ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 25 ਸਤੰਬਰ ਦਿਨ ਵੀਰਵਾਰ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਜਸਵਿੰਦਰ ਵਸ਼ਿਸ਼ਟ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ ਬਾਅਦ 2 ਵਜੇ ਤੱਕ ਚੱਲੇਗਾ, ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰ ਰਮੇਸ਼ ਮਨਸੂਰਾਂ ਵਾਲਿਆਂ ਦੀ ਅਗਵਾਈ ਹੇਠ ਡਾ. ਆਕਸ਼ਰਨ ਮਹਿਤਾ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ | ਕੈਂਪ ਦੌਰਾਨ ਚੁਣੇ ਗਏ ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਮੁਫ਼ਤ ਕੀਤੇ ਜਾਣਗੇ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਉਨ੍ਹਾਂ ਲੋਕਾਂ ਨੂੰ ਇਸ ਅੱਖਾਂ ਦੇ ਜਾਂਚ ਤੇ ਅਪ੍ਰੇਸ਼ਨ ਕੈਂਪ ਦਾ ਵੱਧ ਤੋ ਵੱਧ ਫਾਇਦਾ ਉਠਾਉਣ ਦੀ ਅਪੀਲ ਕੀਤੀ |