01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮੱਧ ਵਰਗ ਦੇ ਲੋਕਾਂ ਨੂੰ ਬਜਟ 'ਚ ਵੱਡੀ ਰਾਹਤ ਮਿਲੇਗੀ-ਪ੍ਰਸ਼ੋਤਮ ਗੁਪਤਾ

Ad Position 21
No active advertisement
ਅਜੀਤ ਡੈਸਕ 24-09-2025
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਜੀ.ਐੱਸ.ਟੀ ਸੁਧਾਰ ਆਤਮ-ਨਿਰਭਰ ਭਾਰਤ ਲਈ ਵੱਡਾ ਤੇ ਮਹੱਤਵਪੂਰਨ ਕਦਮ ਸਾਬਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਪਾਰੀ ਆਗੂ ਤੇ ਉਦਯੋਗਪਤੀ ਪ੍ਰਸ਼ੋਤਮ ਗੁਪਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਵਲੋਂ ਘਟਾਈਆਂ ਜੀ.ਐੱਸ.ਟੀ ਦਰਾਂ ਦੇਸ਼ ਭਰ ਵਿਚ ਲਾਗੂ ਹੋ ਚੁੱਕੀਆਂ ਹਨ, ਜਿਸ ਵਿਚ ਜ਼ਿਆਦਾਤਰ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ 'ਤੇ ਟੈਕਸ ਫਰੀ ਜਾਂ ਬਹੁਤ ਘੱਟ 5 ਪ੍ਰਤੀਸ਼ਤ ਰਹਿ ਗਿਆ ਹੈ | ਜਿਸ ਨਾਲ ਵਪਾਰੀ ਵਰਗ ਦੇ ਨਾਲ-ਨਾਲ ਦੇਸ਼ ਦੇ ਹਰ ਪਰਿਵਾਰ ਨੂੰ ਬਹੁਤ ਲਾਭ ਹੋਵੇਗਾ | ਗਰੀਬ ਵਰਗ, ਮਿਡਲ ਕਲਾਸ, ਮੱਧ ਵਰਗ ਇਸ ਘਟੀਆਂ ਦਰਾਂ ਤੋਂ ਬਾਗੋ-ਬਾਗ ਨਜ਼ਰ ਆ ਰਿਹਾ ਹੈ | ਜਿਸ ਕਰਕੇ ਆਉਣ ਵਾਲੇ ਦਿਨਾਂ ਵਿਚ ਹਰੇਕ ਪਰਿਵਾਰਾਂ ਦੇ ਘਰੇਲੂ ਬਜਟ ਵਿਚ ਰਾਹਤ ਦੇਖਣ ਨੂੰ ਮਿਲੇਗੀ ਅਤੇ ਸਰਕਾਰ ਦਾ ਇਹ ਉਪਰਾਲਾ ਲੋਕਾਂ ਲਈ ਤਿਉਹਾਰੀ ਸੀਜ਼ਨ ਦਾ ਚੰਗਾ ਤੋਹਫ਼ਾ ਹੈ |
Ad Position 22
No active advertisement
ਪਿਛਲੀ ਖ਼ਬਰ ਭਵਨ ਰਕਬਾ ਵਿਖੇ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੁਰਬ ਮਨਾਇਆ ਅਗਲੀ ਖ਼ਬਰ ਨੌਜਵਾਨ ਨਸ਼ਿਆਂ ਦਾ ਖਹਿੜਾ ਛੱਡ ਕੇ ਆਪਣੀ ਮਾਂ ਖੇਡ ਕਬੱਡੀ ਨੂੰ ਅਪਣਾਉਣ-ਬਿੰਦਾ ਭੁਮਾਲ
Ad Position 24