ਸਿੱਧਵਾਂ ਬੇਟ, 23 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਇੱਥੋਂ ਕਰੀਬ ਤਿੰਨ ਮੀਲ ਦੂਰ ਵਗ ਰਹੇ ਦਰਿਆ ਸਤਲੁਜ ਦੇ ਨਜ਼ਦੀਕ ਜਗਰਾਉਂ-ਨਕੋਦਰ ਮਾਰਗ 'ਤੇ ਬਣੇ ਰੋਹਨ-ਰਾਜਦੀਪ ਟੋਲ ਪਲਾਜ਼ਾ ਨੂੰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਹੋਰ ਹਮਖਿਆਲੀ ਲੋਕਾਂ ਨੂੰ ਲੈ ਕੇ ਟੋਲ ਫਰੀ ਕੀਤੇ ਜਾਣ ਨੂੰ ਲੈ ਕੇ ਭਾਂਵੇ ਅੱਜ ਪੰਜਵਾਂ ਦਿਨ ਹੋ ਗਿਆ ਹੈ, ਪਰ ਅਜੇ ਤੱਕ ਨਾ ਤਾਂ ਕੰਪਨੀ ਅਤੇ ਨਾ ਹੀ ਸਰਕਾਰ ਦੇ ਕੰਨਾਂ 'ਤੇ ਜੂੰਅ ਸਰਕੀ ਹੈ | ਜਿਸ ਦੇ ਚਲਦਿਆਂ ਜਥੇਬੰਦੀ ਨੇ ਸਖ਼ਤ ਫ਼ੈਸਲੇ ਦਾ ਐਲਾਨ ਕਰਦੇ ਹੋਏ ਆਖਿਆ ਕਿ ਅਸੀਂ ਪਹਿਲਾਂ 25 ਸਤੰਬਰ ਨੂੰ ਪੰਜਾਬ ਸਰਕਾਰ ਦਾ ਪੁਤਲਾ ਫੂਕਾਂਗੇ, ਪਰ ਜੇਕਰ ਫਿਰ ਵੀ ਸਰਕਾਰ ਨਾ ਜਾਗੀ ਤਾਂ ਸਾਡੀ ਜਥੇਬੰਦੀ ਹੋਰ ਹਮਖਿਆਲੀ ਲੋਕਾਂ ਨੂੰ ਨਾਲ ਲੈ ਕੇ 26 ਸਤੰਬਰ ਨੂੰ ਸਵੇਰੇ 11 ਵਜੇ ਟੋਲ ਵਾਲੀ ਥਾਂ 'ਤੇ ਵੱਡਾ ਇਕੱਠ ਕਰਕੇ ਜਲੰਧਰ-ਜਗਰਾਉਂ ਮਾਰਗ ਨੂੰ ਬੰਦ ਕਰ ਦੇਵੇਗੀ ਅਤੇ ਉਨ੍ਹਾਂ ਚਿਰ ਪਾਸੇ ਨਹੀਂ ਹਟੇਗੀ, ਜਿਨ੍ਹਾਂ ਚਿਰ ਕੰਪਨੀ ਬਲਾਕ ਸਿੱਧਵਾਂ ਬੇਟ ਦੇ ਪਿੰਡ ਸਦਰਪੁਰਾ ਤੋਂ ਨਕੋਦਰ ਤੱਕ ਵਾਲੇ ਮਾਰਗ 'ਤੇ ਪ੍ਰੀਮਿਕਸ ਪਾਉਣ ਦਾ ਲਿਖਤੀ ਵਾਅਦਾ ਨਹੀਂ ਕਰਦੀ | ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਕਿ ਕੰਪਨੀ ਨੇ ਇਸ ਟੋਲ ਰਾਹੀਂ ਵੱਡੀ ਰਕਮ ਬਣਾਈ ਹੈ ਅਤੇ ਹੁਣ ਜਦੋਂ ਉਨ੍ਹਾਂ ਨੂੰ ਇਹ ਮਾਰਗ ਬਣਾਉਣ ਦੇ ਨਿਰਦੇਸ਼ ਹੋਏ ਹਨ ਤਾਂ ਉਹ ਭੱਜ ਰਹੀ ਹੈ | ਇਸ ਮੌਕੇ ਨਰਿੰਦਰ ਸਿੰਘ ਬਾਜਵਾ, ਪ੍ਰਧਾਨ ਲਖਬੀਰ ਸਿੰਘ, ਤੇਜਿੰਦਰਪਾਲ ਸਿੰਘ ਸਿੱਧੂ, ਸੋਢੀ ਸਿੰਘ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਮਹਿੰਦਰਪਾਲ ਸਿੰਘ, ਹਰਮਨਪ੍ਰੀਤ ਸਿੰਘ, ਸੁਖਬੀਰ ਸਿੰਘ, ਸਤਬੀਰ ਸਿੰਘ, ਰਣਜੀਤ ਸਿੰਘ, ਸੁਖਵਿੰਦਰ ਸਿੰਘ, ਬਲਵੰਤ ਸਿੰਘ, ਇਕਬਾਲ ਸਿੰਘ, ਲਾਡੀ ਲਹੌਰੀਆ, ਨਗਿੰਦਰ ਸਿੰਘ, ਗੁਰਮੁੱਖ ਸਿੰਘ, ਪਾਲ ਸਿੰਘ, ਜਗਮੋਹਣ ਸਿੰਘ, ਪਰਮਜੀਤ ਸਿੰਘ, ਬਾਬਾ ਬਲਵੰਤ ਸਿੰਘ, ਸੁਰਜੀਤ ਸਿੰਘ, ਕੁਲਵੰਤ ਸਿੰਘ, ਸਿੰਗਾਰਾ ਸਿੰਘ, ਬਲਜੀਤ ਸਿੰਘ, ਨਿਰਮਲ ਸਿੰਘ, ਜਸਵੀਰ ਸਿੰਘ, ਅਸੋਕ ਕੁਮਾਰ, ਮੱਖਣ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਜਗਦੀਪ ਸਿੰਘ, ਭੁਪਿੰਦਰ ਸਿੰਘ, ਮਹਿੰਦਰ ਸਿੰਘ, ਕੇਹਰ ਸਿੰਘ ਆਦਿ ਹਾਜ਼ਰ ਸਨ |