01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਐੱਸ.ਜੀ.ਐਨ.ਡੀ. ਕਾਨਵੈਂਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਐੱਸ.ਜੀ.ਐੱਨ.ਡੀ. ਕਾਨਵੈਂਟ ਸਕੂਲ ਆਂਡਲੂ ਵਿਖੇ ਪਿ੍ੰਸੀਪਲ ਸ੍ਰੀਮਤੀ ਰਾਜਵਿੰਦਰ ਕੌਰ ਬਰਾੜ ਦੀ ਯੋਗ ਅਗਵਾਈ ਹੇਠ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਦੌਰਾਨ ਸਮੂਹ ਅਧਿਆਪਕ ਸਾਹਿਬਾਨ ਪੰਜਾਬੀ ਪਹਿਰਾਵੇ ਵਿਚ ਨਜ਼ਰ ਆਏ, ਜਦਕਿ ਵਿਦਿਆਰਥੀਆਂ ਦੀਆਂ ਪੰਜਾਬੀ ਵਿਸ਼ੇ ਨਾਲ ਸੰਬੰਧਿਤ ਅਨੇਕਾਂ ਗਤੀਵਿਧੀਆਂ ਕਰਵਾਈਆਂ | ਜਿਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ੍ਰੀਮਤੀ ਰਾਜਵਿੰਦਰ ਕੌਰ ਬਰਾੜ ਨੇ ਦੱਸਿਆ ਕਿ ਬੱਚਿਆਂ ਦੀ ਪੰਜਾਬੀ ਭਾਸ਼ਾ ਪ੍ਰਤੀ ਰੁਚੀ ਨੂੰ ਵਧਾਉਣ ਦੇ ਮਕਸਦ ਤਹਿਤ ਕਾਵਿ-ਰਚਨਾ, ਲੇਖ ਲਿਖਣ, ਪੋਸਟਰ ਬਣਾਉਣ, ਸ਼ਬਦ ਜੋੜ ਮੁਕਾਬਲਾ, ਪੰਜਾਬੀ ਭਾਸ਼ਾ ਵਿਚ ਨਾਅਰਾ ਲਿਖਣਾ, ਅੱਖਰਕਾਰੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮੋਹਰੀ ਰਹਿਣ ਵਾਲੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਗਈ | ਇਸ ਮੌਕੇ ਸਕੂਲ ਕਮੇਟੀ ਦੇ ਚੇਅਰਮੈਨ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਡਾ: ਜਗਜੀਤ ਸਿੰਘ ਧੂਰੀ ਦੇ ਉੱਦਮ ਦੀ ਸ਼ਲਾਘਾ ਕੀਤੀ, ਜਿਨ੍ਹਾਂ ਸਦਕਾ ਪੰਜਾਬੀ ਭਾਸ਼ਾ ਨੂੰ ਇਕ ਵੱਖਰੀ ਪਹਿਚਾਣ ਦਿਵਾਉਣ ਲਈ ਨਿਰਾਲਾ ਉਪਰਾਲਾ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਆਖਿਆ ਕਿ ਪੰਜਾਬੀ ਭਾਸ਼ਾ ਸਾਡਾ ਅਸਲ ਸਰਮਾਇਆ ਹੈ, ਜਿਸ ਨਾਲ ਸਾਡੀ ਪੂਰੀ ਦੁਨੀਆਂ ਉੱਪਰ ਵੱਖਰੀ ਪਹਿਚਾਣ ਬਣੀ ਹੈ | ਇਸ ਲਈ ਸਾਡੀ ਸੰਸਥਾ ਹਰ ਸਾਲ ਵਿਸ਼ਵ ਪੰਜਾਬੀ ਦਿਵਸ ਨੂੰ ਬੜੇ ਧੂਮਧਾਮ ਨਾਲ ਮਨਾਏਗੀ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਡਕੌਂਦਾ (ਧਨੇਰ) ਵਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਸਹਾਇਤਾ ਕਰਨ ਦਾ ਐਲਾਨ ਅਗਲੀ ਖ਼ਬਰ ਮੈਕਰੋ ਗਲੋਬਲ ਜਗਰਾਉਂ ਦੇ ਵਿਦਿਆਰਥੀ ਨੇ ਪ੍ਰਾਪਤ ਕੀਤੇ 6.5 ਬੈਂਡ
Ad Position 24