01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਭਾਕਿਯੂ ਡਕੌਂਦਾ (ਧਨੇਰ) ਵਲੋਂ ਹੜ੍ਹ ਪੀੜਤਾਂ ਦੀ ਹਰ ਪੱਖੋਂ ਸਹਾਇਤਾ ਕਰਨ ਦਾ ਐਲਾਨ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਬਲਾਕ ਰਾਏਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਦੀ ਅਗਵਾਈ ਹੇਠ ਹੋਈ | ਜਿਸ ਦੌਰਾਨ ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਸੀਲੋ੍ਹਆਣੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਨੇ ਆਖਿਆ ਕਿ ਬੀ.ਕੇ.ਯੂ. ਏਕਤਾ ਡਕੌਂਦਾ (ਧਨੇਰ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਜਥੇਬੰਦੀ ਹੜ੍ਹ ਪੀੜਤਾਂ ਪਰਿਵਾਰਾਂ ਦੀ ਮਦਦ ਲਈ ਵਧ-ਚੜ੍ਹ ਕੇ ਸਹਿਯੋਗ ਦੇਵੇਗੀ | ਜਿਸ ਦੇ ਸੰਬੰਧ 'ਚ ਲੋੜਵੰਦਾਂ ਲਈ ਖਾਦ, ਡੀਜ਼ਲ, ਕਣਕ ਬੀਜ ਅਤੇ ਮਜ਼ਦੂਰਾਂ ਲਈ ਰਸਦ ਲੈ ਕੇ ਜਾਣ ਬਾਰੇ ਅੱਜ ਵਿਚਾਰ-ਚਰਚਾ ਕੀਤੀ ਗਈ | ਇਸ ਸਮੇਂ ਗੁਰਮਿੰਦਰ ਸਿੰਘ ਗੋਗੀ ਸੀਲੋ੍ਹਆਣੀ ਨੇ ਜਥੇਬੰਦੀ ਦੀਆਂ ਸਮੁੱਚੀਆਂ ਇਕਾਈਆਂ ਦੇ ਮੈਂਬਰਾਂ ਤੇ ਬਲਾਕ ਪ੍ਰਧਾਨਾਂ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ | ਇਸ ਤੋਂ ਇਲਾਵਾ ਕਿਸਾਨ ਆਗੂਆਂ ਨੇ ਸੁਪਰੀਮ ਕੋਰਟ ਵਲੋਂ ਝੋਨੇ ਦੀ ਰਹਿੰਦ-ਖੂੰਹਦ ਪਰਾਲੀ ਨੂੰ ਅੱਗ ਲਗਾ ਕੇ ਸਾੜ੍ਹੇ ਜਾਣ ਵਾਲੇ ਕਿਸਾਨਾਂ ਉੱਪਰ ਕਾਨੂੰਨੀ ਕਾਰਵਾਈ ਕਰਨ ਦੇ ਦਿੱਤੇ ਸਖ਼ਤ ਆਦੇਸ਼ਾਂ ਪ੍ਰਤੀ ਆਪਣੀ ਅਸੰਤੁਸ਼ਟੀ ਪ੍ਰਗਟਾਈ | ਇਸ ਮੌਕੇ ਹਾਕਮ ਸਿੰਘ ਤੁੰਗਾਹੇੜੀ, ਸੰਦੀਪ ਸਿੰਘ ਸੋਨੀ ਧੂਰਕੋਟ, ਹਰਜੀਤ ਸਿੰਘ ਕਲਸੀਆਂ, ਜੱਗਾ ਸਿੰਘ ਗਿੱਲ, ਬਿੰਦਰ ਸਿੰਘ ਸੀਲੋ੍ਹਆਣੀ, ਜਗਤਾਰ ਸਿੰਘ ਹਾਂਸ ਸੀਲੋ੍ਹਆਣੀ, ਇਕਾਈ ਪ੍ਰਧਾਨ ਲਖਵੀਰ ਸਿੰਘ ਬੋਪਾਰਾਏ, ਸੰਜੀਵ ਕੁਮਾਰ ਬੋਪਾਰਾਏ, ਸੁਖਵਿੰਦਰ ਸਿੰਘ, ਸੁਖਦਰਸ਼ਨ ਸਿੰਘ, ਕਾਲਾ ਸਿੰਘ ਬੋਪਾਰਾਏ, ਜਗਦੇਵ ਸਿੰਘ ਟੂਸਾ, ਕਿ੍ਪਾਲ ਸਿੰਘ ਟੂਸਾ, ਕੁਲਵੰਤ ਸਿੰਘ ਹੇਰਾਂ, ਪਿ੍ਤਪਾਲ ਸਿੰਘ ਭੈਣੀ ਰੋੜਾ, ਮਨਪ੍ਰੀਤ ਸਿੰਘ ਕੈਲੇ, ਕਮਲ ਸਿੰਘ ਬੱਸੀਆਂ, ਰਣਜੀਤ ਸਿੰਘ ਰਾਣਾ, ਦਰਸ਼ਨ ਸਿੰਘ ਉੱਪਲ, ਜਸਵਿੰਦਰ ਸਿੰਘ ਧੂਰਕੋਟ, ਕਾਲਾ ਸਿੰਘ ਗਿੱਲ, ਭੁਪਿੰਦਰ ਸਿੰਘ ਸੱਤੋਵਾਲ, ਬਲਵੀਰ ਸਿੰਘ ਬੱਸੀਆਂ, ਅੰਮਿ੍ਤ ਸਿੰਘ ਤਾਜਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਪਾਵਰਕਾਮ ਦਫ਼ਤਰ ਰਾਏਕੋਟ ਵਿਖੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਐੱਸ.ਜੀ.ਐਨ.ਡੀ. ਕਾਨਵੈਂਟ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24