ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿਛਲੇ ਦਿਨੀਂ ਪਿੰਡ ਚੀਮਾ ਦੇ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੇ ਮਾਮਲੇ ਵਿਚ ਪੁਲਿਸ ਵਲੋਂ ਮੁਕੱਦਮਾ ਨੰਬਰ-114 ਅਧੀਨ ਧਾਰਾ 115 (2), 126 (2), 3 (5) ਬੀ.ਐੱਨ.ਐੱਸ ਤਹਿਤ ਅਣ-ਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਰਾਏਕੋਟ ਹਰਜਿੰਦਰ ਸਿੰਘ ਅਤੇ ਐੱਸ.ਐੱਚ.ਓ ਥਾਣਾ ਹਠੂਰ ਕੁਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਮਿਤੀ 12 ਸਤੰਬਰ ਨੂੰ ਅਵਤਾਰ ਸਿੰਘ ਪੁੱਤਰ ਬੰਤ ਸਿੰਘ ਵਾਸੀ ਚੀਮਾ ਨੂੰ ਸੱਟਾਂ ਲੱਗੀਆਂ ਸਨ, ਜਿਸ ਨੂੰ ਸਿਵਲ ਹਸਪਤਾਲ ਲੁਧਿਆਣਾ ਵਿਖੇ ਭਰਤੀ ਕਰਵਾਇਆ ਗਿਆ | ਫਿਰ ਉਸ ਨੂੰ ਗੁਰੂ ਨਾਨਕ ਮੈਡੀਕਲ ਕਾਲਜ ਚੰਡੀਗੜ੍ਹ ਭੇਜਿਆ ਭਰਤੀ ਕਰਵਾਇਆ ਗਿਆ | ਜਿਸ 'ਤੇ ਬਕਾਇਦਾ ਉਸ ਦੀ ਪਤਨੀ ਤੇ ਭਤੀਜੇ ਵਲੋਂ ਵੀ ਦਸਤਖਤ ਕੀਤੇ ਗਏ ਹਨ | ਅਵਤਾਰ ਸਿੰਘ ਦੇ ਬਿਆਨ ਦੇ ਅਧਾਰ 'ਤੇ ਪੁਲਿਸ ਨੇ ਉਕਤ ਮੁਕੱਦਮਾ ਦਰਜ ਕੀਤਾ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਤੇ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਸੀ.ਸੀ.ਟੀ.ਵੀ ਕੈਮਰਿਆਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ |