ਗੁਰੂਸਰ ਸੁਧਾਰ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਧਾਰ ਬਾਜ਼ਾਰ ਵਿਖੇ ਵਿਸ਼ਵ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਪਿ੍ੰ. ਨਿਰਮਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਫਾਊਾਡੇਸ਼ਨ ਦੇ ਸੰਸਥਾਪਕ ਅਤੇ ਪ੍ਰਧਾਨ ਡਾ.ਜਗਜੀਤ ਸਿੰਘ ਧੂਰੀ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਉਨ੍ਹਾਂ ਨੂੰ ਸੁਝਾਅ ਦਿੱਤਾ ਗਿਆ ਸੀ | ਸਕੂਲ ਵਿਖੇ ਇਸ ਮੌਕੇ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਪੰਜਾਬੀ ਕਵਿਤਾ, ਪਾਠ, ਭਾਸ਼ਣ, ਗੀਤ ਗਾਇਨ ਤੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਵੱਖ ਵੱਖ ਤਰ੍ਹਾਂ ਦੇ ਮੁਕਾਬਲਿਆਂ ਵਿਚ ਹਿੱਸਾ ਲਿਆ ਗਿਆ | ਆਪਣੇ ਸੰਬੋਧਨ ਦੌਰਾਨ ਪਿ੍ੰਸੀਪਲ ਨਿਰਮਲ ਸਿੰਘ ਸੰਧੂ ਨੇ ਸਕੂਲੀ ਬੱਚਿਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੁੜੇ ਰਹਿਣ ਦੀ ਅਪੀਲ ਕਰਦਿਆਂ ਇਸ ਦੀ ਕਦਰ ਤੇ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਅੰਤ ਵਿਚ ਪਿ੍ੰ: ਨਿਰਮਲ ਸਿੰਘ ਸੰਧੂ ਤੇ ਸਮੂਹ ਕਮੇਟੀ ਨੇ ਮੁਕਾਬਲਿਆਂ ਵਿਚ ਹਿੱਸਾ ਲੈਣ ਵਾਲੇ ਅਧਿਆਪਕਾਂ, ਵਿਦਿਆਰਥੀਆਂ ਤੇ ਪਹੁੰਚੇ ਮਾਪਿਆਂ ਦਾ ਧੰਨਵਾਦ ਕੀਤਾ |