05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਬੀ.ਕੇ.ਯੂ. ਕਾਦੀਆਂ ਵਲੋਂ ਡੀ.ਸੀ. ਲੁਧਿਆਣਾ ਨੂੰ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 25-09-2025
ਗੁਰੂਸਰ ਸੁਧਾਰ, 24 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪਹੁੰਚੇ ਵਫ਼ਦ ਨੇ ਡੀ.ਸੀ. ਲੁਧਿਆਣਾ ਹਿਮਾਂਸ਼ੂ ਜੈਨ ਨੂੰ ਮੰਗ ਪੱਤਰ ਭੇਟ ਕੀਤਾ, ਜਿਸ 'ਚ ਜਥੇਬੰਦੀ ਨੇ ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੇਲ੍ਹ ਭੇਜਣ ਦੇ ਹੁਕਮਾਂ ਉੱਪਰ ਮੁੜ ਗੌਰ ਕਰਨ ਦੀ ਮੰਗ ਕੀਤੀ ਹੈ | ਪ੍ਰਧਾਨ ਗੁਰਜੀਤ ਸਿੰਘ ਗਿੱਲ, ਜ਼ਿਲ੍ਹਾ ਮੀਤ ਪ੍ਰਧਾਨ ਸਨਦੀਪ ਸਿੰਘ ਬੋਪਾਰਾਏ, ਪ੍ਰਧਾਨ ਅਮਨਦੀਪ ਸਿੰਘ ਬੰਮਰਾ, ਬਲਵਿੰਦਰ ਸਿੰਘ ਦਿਓਲ, ਜੱਸ ਝੋਰੜਾਂ, ਰਾਜਾ ਰਾਏਕੋਟ, ਗੋਪੀ ਕਾਲਸਾਂ, ਅਮਨਦੀਪ ਸਿੰਘ ਬਲਾਕ ਪ੍ਰਧਾਨ ਸੁਧਾਰ ਨੇ ਡੀ.ਸੀ. ਲੁਧਿਆਣਾ ਸਮੇਤ ਮੁੱਖ ਮੰਤਰੀ ਪੰਜਾਬ ਨੂੰ ਦਿੱਤੇ ਮੰਗ ਪੱਤਰ ਵਿਚ ਕਿਹਾ ਕਿ ਪ੍ਰਦੂਸ਼ਣ ਫੈਲਾਉਣ ਲਈ ਇਕੱਲੇ ਕਿਸਾਨ ਜ਼ਿੰਮੇਵਾਰ ਨਹੀਂ ਹਨ ਤੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਜੇਲ੍ਹ ਭੇਜਣ ਦੇ ਹੁਕਮਾਂ ਦੀ ਜਥੇਬੰਦੀ ਸਖ਼ਤ ਵਿਰੋਧਤਾ ਕਰਦੀ ਹੈ | ਬੀ.ਕੇ.ਯੂ.ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਗਿੱਲ ਤੇ ਮੀਤ ਪ੍ਰਧਾਨ ਸਨਦੀਪ ਸਿੰਘ ਬੋਪਾਰਾਏ ਅਨੁਸਾਰ ਵੱਡੀ ਗਿਣਤੀ ਅੰਦਰ ਕਿਸਾਨਾਂ ਕੋਲ ਪਰਾਲੀ ਦੇ ਪ੍ਰਬੰਧਨ ਲਈ ਲੋੜੀਂਦੇ ਔਜਾਰ ਤੇ ਸੰਦ ਮੌਜੂਦ ਨਹੀਂ ਹਨ ਅਤੇ ਝੋਨੇ ਦੀ ਫ਼ਸਲ ਨੂੰ ਲੱਗਦੇ ਫੰਗਸ ਦਾ ਹਮਲਾ, ਡੋਡੀ ਰੋਗ ਤੇ ਬਹੁਤ ਸਾਰੇ ਨਦੀਨਾਂ ਦੇ ਬੀਜ਼ ਆਦਿ ਨੂੰ ਖ਼ਤਮ ਕਰਨ ਲਈ ਪਰਾਲੀ ਨੂੰ ਅੱਗ ਲਗਾਉਣਾ ਕਿਸਾਨ ਦੀ ਮਜ਼ਬੂਰੀ ਬਣ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੋਲਡਨ ਅਰਥ ਕਾਨਵੈਂਟ ਸਕੂਲ ਪੰਡੋਰੀ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਜੀ.ਐੱਸ.ਟੀ. ਰੇਟਾਂ 'ਚ ਕਟੌਤੀ ਜਨਤਾ ਲਈ ਵੱਡੀ ਰਾਹਤ- ਹਰਕੰਵਲਜੀਤ ਸਿੰਘ
Ad Position 24