05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਰੋਵਾਲ ਕਲਾਂ 'ਚ ਹਾੜ੍ਹੀ ਦੀਆਂ ਫ਼ਸਲਾਂ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 25-09-2025
ਭੂੰਦੜੀ, 24 ਸਤੰਬਰ (ਕੁਲਦੀਪ ਸਿੰਘ ਮਾਨ)-ਜ਼ਿਲ੍ਹਾ ਖੇਤੀਬਾੜੀ ਅਫ਼ਸਰ ਲੁਧਿਆਣਾ ਦੇ ਮੁਖੀ ਡਾਕਟਰ ਗੁਰਦੀਪ ਸਿੰਘ ਦੀ ਅਗਵਾਈ ਹੇਠ ਬਲਾਕ ਸਿੱਧਵਾਂ ਬੇਟ ਅਧੀਨ ਪੈਂਦੇ ਪਿੰਡ ਭਰੋਵਾਲ ਕਲਾਂ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ 25 ਸਤੰਬਰ ਨੂੰ ਲਗਾਇਆ ਜਾ ਰਿਹਾ ਹੈ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਸਥਾਰ ਅਫ਼ਸਰ ਡਾ: ਸ਼ੇਰਅਜੀਤ ਸਿੰਘ ਮੰਡ ਅਤੇ ਖੇਤੀਬਾੜੀ ਅਫ਼ਸਰ ਡਾ. ਧਨਰਾਜ ਸਿੰਘ ਨੇ ਦੱਸਿਆ ਕਿ ਇਸ ਮੌਕੇ ਖੇਤੀਬਾੜੀ ਵਿਭਾਗ ਵਲੋਂ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਵਿਚ ਹਾੜ੍ਹੀ ਸੀਜ਼ਨ ਲਈ ਕਣਕ ਦੇ ਬੀਜ ਦੀ ਡਿਮਾਂਡ ਕਿਸਮ ਵਾਰ ਕਿਸਾਨ ਵੀਰਾਂ ਤੋਂ ਲਈ ਜਾਵੇਗੀ ਅਤੇ ਸਰੋਂ ਦੇ ਬੀਜ ਦੀ ਮੰਗ ਵੀ ਲਈ ਜਾਵੇਗੀ | ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ | ਗੰਢਾਂ ਬਣਾਉਣ ਲਈ ਬੇਲਰਾਂ ਵਾਲਿਆਂ ਨਾਲ ਤਾਲਮੇਲ ਕਰਵਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸਕੂਲ ਵਿਖੇ 'ਵਿਸ਼ਵ ਪੰਜਾਬੀ ਦਿਵਸ' ਮਨਾਇਆ ਅਗਲੀ ਖ਼ਬਰ ਸਵੱਦੀ ਕਲਾਂ ਦੀ ਕਿ੍ਕਟ ਟੀਮ ਨੇ ਜਿੱਤਿਆ ਕ੍ਰਿਕਟ ਟੂਰਨਾਮੈਂਟ
Ad Position 24