ਰਾਏਕੋਟ, 24 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸ਼ੀਏਸ਼ਨ ਆਫ਼ ਪੰਜਾਬ ਦੇ ਸੱਦੇ 'ਤੇ ਬਾਬਾ ਸੇਖ਼ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 'ਵਿਸ਼ਵ ਪੰਜਾਬੀ ਦਿਵਸ' ਮਨਾਇਆ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਡਿੰਪਲ ਢਿੱਲੋਂ ਨੇ ਦੱਸਿਆ ਕਿ ਬਾਬਾ ਸ਼ੇਖ ਫ਼ਰੀਦ ਜੀ ਦੇ ਜਨਮ ਦਿਹਾੜੇ 'ਤੇ ਸੰਸਥਾ ਵੱਲੋਂ 'ਵਿਸ਼ਵ ਪੰਜਾਬੀ ਦਿਵਸ' ਮਨਾਇਆ ਗਿਆ ਹੈ | ਸਵੇਰ ਦੀ ਸਭਾ ਦੌਰਾਨ ਸਕੂਲ ਦੇ ਪੰਜਾਬੀ ਅਧਿਆਪਕ ਸਤਵੀਰ ਸਿੰਘ ਵਲੋਂ ਵਿਦਿਆਰਥੀਆਂ ਨਾਲ ਬਾਬਾ ਸੇਖ਼ ਫ਼ਰੀਦ ਜੀ ਦੇ ਜੀਵਨ, ਉਨ੍ਹਾਂ ਦੀ ਬਾਣੀ ਅਤੇ ਉਨ੍ਹਾਂ ਵਲੋਂ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਪਾਏ ਗਏ ਵਡਮੁੱਲੇ ਯੋਗਦਾਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਲਿਖਣ, ਪੜ੍ਹਨ ਅਤੇ ਬੋਲਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਸੰਬੰਧੀ ਵੱਖ-ਵੱਖ ਸਲੋਗਨ ਅਤੇ ਚਾਰਟ ਆਦਿ ਬਣਾਏ ਗਏ | ਇਸ ਮੌਕੇ ਮੈਡਮ ਬਲਜਿੰਦਰ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ ਗਰੇਵਾਲ, ਪਰਮਿੰਦਰ ਕੌਰ, ਗੁਰਮੀਤ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ, ਰਕਸ਼ਾ ਰਾਣੀ, ਰਵਨੀਤ ਕੌਰ, ਪ੍ਰਭਦੀਪ ਕੌਰ, ਮਨਦੀਪ ਕੌਰ, ਕਿਰਨਦੀਪ ਕੌਰ, ਸਨਦੀਪ ਕੌਰ, ਬੇਅੰਤ ਕੌਰ, ਰਾਣੀ ਸੈਂਭੀ, ਗੁਰਵਿੰਦਰ ਕੌਰ, ਸੁਦਾਗਰ ਸਿੰਘ ਡੀ.ਪੀ.ਈ., ਜਤਿੰਦਰਪਾਲ ਸਿੰਘ, ਗੁਰਮੇਲ ਸਿੰਘ, ਵਰਿੰਦਰ ਮੋਹਨ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |