05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਰਕਾਰ ਨਾਭਾ ਦੀ ਡੀ.ਐੱਸ.ਪੀ ਮਨਦੀਪ ਕੌਰ ਨੂੰ ਤੁਰੰਤ ਬਰਖਾਸਤ ਕਰੇ- ਮਾ: ਕਮਾਲਪੁਰਾ, ਮਾਨ ਗੁੜੇ

Ad Position 21
No active advertisement
ਅਜੀਤ ਡੈਸਕ 25-09-2025
ਚੌਂਕੀਮਾਨ, 24 ਸਤੰਬਰ (ਤੇਜਿੰਦਰ ਸਿੰਘ ਚੱਢਾ)-ਬੀ.ਕੇ.ਯੂ. ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ ਤੇ ਬਲਾਕ ਸਵੱਦੀ ਕਲਾਂ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ ਨੇ ਕਿਹਾ ਕਿ ਬੀਤੇ ਦਿਨੀਂ ਨਾਭਾ ਦੀ ਡੀ.ਐੱਸ.ਪੀ. ਮਨਦੀਪ ਕੌਰ ਵਲੋਂ ਸ਼ਾਂਤਮਈ ਧਰਨੇ 'ਤੇ ਬੈਠੇ ਕਿਸਾਨ ਵੀਰਾਂ ਨੂੰ ਬਹੁਤ ਹੀ ਗਲਤ ਸ਼ਬਦਵਾਲੀ ਬੋਲੀ ਗਈ ਜੋ ਕਿ ਨਿੰਦਣਯੋਗ ਹੈ ਅਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਕਤ ਆਗੂਆਂ ਨੇ ਪੰਜਾਬ ਸਰਕਾਰ ਤੇ ਪੁਲਿਸ ਵਿਭਾਗ ਨੂੰ ਅਪੀਲ ਕੀਤੀ ਕਿ ਡੀ.ਐੱਸ.ਪੀ. ਨੂੰ ਬਰਖਾਸਤ ਕੀਤਾ ਜਾਵੇ ਤੇ ਉਸ ਨੂੰ ਮੁਆਫ਼ੀ ਮੰਗਣ ਲਈ ਕਿਹਾ ਜਾਵੇ | ਉਕਤ ਆਗੂਆਂ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅਨਾਜ ਭੰਡਾਰ ਭਰਦਾ ਹੈ ਜੇਕਰ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਣ ਤਾਂ ਕਿਸਾਨ ਸੜਕਾਂ 'ਤੇ ਆਵੇਗਾ ਨਹੀਂ ਤੇ ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਮੰਗ ਨੂੰ ਪ੍ਰਵਾਨ ਕੀਤਾ ਜਾਵੇ ਨਹੀਂ ਤਾਂ ਸੂਬੇ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ਕਿਨਾਰੇ ਬੂਟੇ ਲਗਾਉਣ ਦੀ ਸ਼ੁਰੂਆਤ ਅਗਲੀ ਖ਼ਬਰ ਸਿੱਧਵਾਂ ਕਾਲਜ ਵਿਖੇ ਐੱਨ.ਐੱਸ.ਐੱਸ. ਕੈਂਪ ਦੇ ਚੌਥੇ ਦਿਨ ਪ੍ਰਸਾਰ ਭਾਸ਼ਨ ਕਰਵਾਇਆ
Ad Position 24