05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੁਧਾਰ 'ਚ ਬੰਦ ਮੌਰਚਰੀ ਦੁਬਾਰਾ ਸ਼ੁਰੂ ਕਰਨ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 25-09-2025
ਗੁਰੂਸਰ ਸੁਧਾਰ, 24 ਸਤੰਬਰ (ਜਗਪਾਲ ਸਿੰਘ ਸਿਵੀਆਂ)-ਸਿਵਲ ਹਸਪਤਾਲ ਸੁਧਾਰ ਵਿਖੇ ਚਿਰਾਂ ਤੋਂ ਚੱਲ ਰਹੀ ਸਰਕਾਰੀ ਮੌਰਚਰੀ ਨੂੰ ਬੰਦ ਕਰਕੇ ਰਾਏਕੋਟ ਦੇ ਤਹਿਸੀਲ ਹਸਪਤਾਲ ਵਿਖੇ ਨਵੀਂ ਮੌਰਚਰੀ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਰਾਏਕੋਟ ਵਿਖੇ ਬਣੀ ਮੌਰਚਰੀ ਦੀ ਇਮਾਰਤ ਪਿਛਲੇ ਦੋ ਸਾਲਾਂ ਤੋਂ ਉਦਘਾਟਨ ਦੀ ਉਡੀਕ ਕਰ ਰਹੀ ਹੈ | ਨਤੀਜਨ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ਜਾਣ ਵਾਲੇ ਲੋਕਾਂ ਨੂੰ ਭਾਰੀ ਖੱਜ਼ਲ-ਖੁਆਰੀ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੁਧਾਰ ਦੀ ਗ੍ਰਾਮ ਪੰਚਾਇਤ ਅਤੇ ਸਥਾਨਕ ਮੋਹਤਬਰਾਂ ਨੇ ਪਿਛਲੇ ਤਿੰਨ ਸਾਲਾਂ ਤੋਂ ਬੰਦ ਪਈ ਸਰਕਾਰੀ ਮੌਰਚਰੀ ਨੂੰ ਤੁਰੰਤ ਮੁੜ ਸ਼ੁਰੂ ਕਰਨ ਦੀ ਜ਼ੋਰਦਾਰ ਮੰਗ ਉਠਾਈ ਹੈ | ਸਰਪੰਚ ਬੀਬੀ ਹਰਜਿੰਦਰ ਕੌਰ, ਜਥੇਦਾਰ ਇੰਦਰਜੀਤ ਸਿੰਘ ਗਿੱਲ, ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ ਗਿੱਲ ਪ੍ਰਧਾਨ ਹਰਮੇਲ ਸਿੰਘ ਗਿੱਲ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਪ੍ਰਧਾਨ ਪਵਨਜੀਤ ਸਿੰਘ ਗਿੱਲ ਅਤੇ ਸਾਬਕਾ ਚੇਅਰਮੈਨ ਮਿਹਰ ਸਿੰਘ ਧਾਲੀਵਾਲ ਨੇ ਸਿਹਤ ਵਿਭਾਗ ਦੇ ਇਸ ਅਜੀਬ ਫ਼ੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ | ਉਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਰਾਏਕੋਟ ਵਿਖੇ ਮੌਰਚਰੀ ਸ਼ੁਰੂ ਹੋਈ ਅਤੇ ਨਾ ਹੀ ਸੁਧਾਰ ਦੀ ਮੌਰਚਰੀ ਨੂੰ ਮੁੜ ਚਾਲੂ ਕਰਨ ਲਈ ਕੋਈ ਕਦਮ ਚੁੱਕਿਆ ਗਿਆ | ਸਥਾਨਕ ਵਾਸੀਆਂ ਨੇ ਦੱਸਿਆ ਕਿ ਸੁਧਾਰ ਦੀ ਮੌਰਚਰੀ ਵਾਲੀ ਜਗ੍ਹਾ ਜੰਗਲ ਵਿਚ ਤਬਦੀਲ ਹੋ ਚੁੱਕੀ ਹੈ | ਪੋਸਟ ਮਾਰਟਮ ਲਈ ਲੁਧਿਆਣਾ ਸਿਵਲ ਹਸਪਤਾਲ ਜਾਣ ਵਾਲੇ ਪਰਿਵਾਰਾਂ ਨੂੰ ਲੰਬੀਆਂ ਕਤਾਰਾਂ, ਸਮੇਂ ਦੀ ਬਰਬਾਦੀ ਅਤੇ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਕਾਰ ਨੂੰ ਤੁਰੰਤ ਮੌਰਚਰੀ ਮੁੜ ਸ਼ੁਰੂ ਕਰਕੇ ਪੋਸਟ ਮਾਰਟਮ ਪ੍ਰਕਿਰਿਆ ਨੂੰ ਸੁਚਾਰੂ ਕਰਨਾ ਚਾਹੀਦਾ | ਇਸ ਮੌਕੇ ਪੰਚ ਕਰਮਜੀਤ ਕੌਰ, ਪੰਚ ਜਗਦੀਸ਼ ਕੌਰ, ਪੰਚ ਰਵਿੰਦਰ ਕੌਰ, ਪੰਚ ਰਛਪਾਲ ਸਿੰਘ ਮਾਹਣੀ, ਪੰਚ ਸੁਰਿੰਦਰ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਪੰਚ ਇਕਬਾਲ ਸਿੰਘ, ਪੰਚ ਜਤਿੰਦਰ ਸਿੰਘ ਤਿੰਦੀ, ਪੰਚ ਕੁਲਜੀਤ ਕੌਰ, ਸੁਖਜੰਤ ਸਿੰਘ ਗਿੱਲ, ਮਨਿੰਦਰ ਸਿੰਘ ਗਿੱਲ, ਇੰਦਰਜੀਤ ਸਿੰਘ ਜੀਤੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਵਿਖੇ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਬੀ.ਕੇ.ਯੂ. ਵਲੋਂ ਸਹਿਯੋਗ ਦਾ ਐਲਾਨ
Ad Position 24