ਜਗਰਾਉਂ, 24 ਸਤੰਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਅਤੇ ਆਪਣਾ ਪੰਜਾਬ ਫਾਊਾਡੇਸ਼ਨ ਦੇ ਉਪਰਾਲੇ ਅਨੁਸਾਰ ਬਾਬਾ ਫਰੀਦ ਦੀ ਜਨਮ ਦਿਵਸ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਗੀਤ, ਪੋਸਟਰ ਮੇਕਿੰਗ, ਭਾਸ਼ਣ ਅਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਵਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ 'ਤੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਬੱਚਿਆਂ ਵਲੋਂ ਪੰਜਾਬੀ ਮਾਂ ਬੋਲੀ ਸਬੰਧੀ ਜਾਗਰੂਕ ਕਰਦੇ ਪੋਸਟਰ ਬਣਾਏ ਗਏ | ਸਕੂਲ ਦੀਆਂ ਦੀਵਾਰਾਂ ਨੂੰ ਪੰਜਾਬੀ ਭਾਸ਼ਾ ਅਤੇ ਪੰਜਾਬੀ ਸੱਭਿਆਚਾਰਕ ਨਾਲ ਸਬੰਧਿਤ ਚਿੱਤਰਾਂ ਨਾਲ ਸਜਾਇਆ ਗਿਆ | ਇਸ ਮੌਕੇ ਪਿ੍ੰਸੀਪਲ ਸੁਪਿ੍ਆ ਖੁਰਾਣਾ ਨੇ ਵਿਸ਼ਵ ਪੰਜਾਬੀ ਦਿਵਸ 'ਤੇ ਬੋਲਦਿਆਂ ਕਿਹਾ ਕਿ ਮਾਂ ਬੋਲੀ ਪੰਜਾਬੀ ਸਾਡੀ ਪਹਿਚਾਣ ਹੈ | ਉਨ੍ਹਾਂ ਪੰਜਾਬੀ ਨੂੰ ਰੋਜਮਰ੍ਹਾ ਦੀ ਜ਼ਿੰਦਗੀ ਵਿਚ ਅਪਣਾਉਣ ਅਤੇ ਨਵੀਂ ਪੀੜ੍ਹੀ ਨੂੰ ਪੰਜਾਬੀ ਸਿੱਖਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਫੈੱਡਰੇਸ਼ਨ ਦੇ ਇਸ ਯਤਨ ਨਾਲ ਪੰਜਾਬੀ ਦਾ ਹੋਰ ਵੱਡਾ ਪ੍ਰਚਾਰ ਹੋਵੇਗਾ | ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰਜ਼ ਅਤੇ ਪੰਜਾਬੀ ਅਧਿਆਪਕਾ ਜਤਿੰਦਰ ਕੌਰ, ਮਲਕੀਤ ਕੌਰ, ਕੁਲਦੀਪ ਕੌਰ, ਹਰਮੀਤ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |