06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਈਸਟਵੁੱਡ ਸਕੂਲ ਮੰਡੀ ਮੁੱਲਾਂਪੁਰ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਮੁੱਲਾਂਪੁਰ-ਦਾਖਾ, 24 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਆਪਣਾ ਪੰਜਾਬ ਫਾਊਾਡੇਸ਼ਨ ਦੇ ਨਿਰਦੇਸ਼ਾਂ ਹੇਠ ਵਿਸ਼ਵ ਪੰਜਾਬੀ ਦਿਵਸ ਬਾਬਾ ਫਰੀਦ ਜੀ ਦਾ ਜਨਮ ਦਿਹਾੜੇ ਨੂੰ ਸਮਰਪਿਤ ਹੋ ਕੇ ਮਨਾਇਆ ਗਿਆ | ਪਿ੍ੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਦੀ ਅਗਵਾਈ ਹੇਠ ਸਮਾਰੋਹ ਦੀ ਆਰੰਭਤਾ ਵਿਦਿਆਰਥੀਆਂ ਵਲੋਂ ਬਾਬਾ ਫਰੀਦ ਜੀ ਦੇ ਸਲੋਕ 'ਫਰੀਦਾ ਬੁਰੇ ਦਾ ਭਲਾ ਕਰ' ਨਾਲ ਹੋਈ | ਸਕੂਲ ਵਿਦਿਆਰਥਣਾਂ ਦਮਨਪ੍ਰੀਤ ਕੌਰ, ਅਰਮਨਪ੍ਰੀਤ ਕੌਰ ਵਲੋਂ ਬਾਬਾ ਫਰੀਦ ਸਾਹਿਬ ਦੇ ਸਲੋਕਾਂ ਦੀ ਵਿਆਖਿਆ ਅਤੇ ਉਨ੍ਹਾਂ ਦੇ ਜੀਵਨ ਬਾਰੇ ਸੰਖੇਪ ਵਿਚ ਵਰਣਨ ਕੀਤਾ ਗਿਆ | ਸਕੂਲ ਅੰਦਰ ਪ੍ਰਾਇਮਰੀ ਵਿੰਗ ਵਿਦਿਆਰਥੀਆਂ ਵਿਚਕਾਰ ਸੁੰਦਰ ਲਿਖਾਈ, ਬੋਲ ਲਿਖਤ ਮੁਕਾਬਲੇ ਹੋਏ | ਸੱਤਵੀਂ ਤੋਂ 12ਵੀਂ ਜਮਾਤ ਵਿਦਿਆਰਥੀਆਂ ਵਿਚਕਾਰ ਲੇਖ ਰਚਨਾ, ਸਲੋਗਨ ਲਿਖਣੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਸਕੂਲ ਪਿ੍ੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਸਮੇਂ ਕਿਹਾ ਕਿ ਮਾਂ ਬੋਲੀ ਦੇ ਸਨਮਾਨ ਵਿਚ ਅਜਿਹੇ ਸਮਾਗਮਾਂ ਦੀ ਅੱਜ ਬੇਹੱਦ ਲੋੜ ਹੈ | ਉਨ੍ਹਾਂ ਦੱਸਿਆ ਕਿ ਬਾਬਾ ਫਰੀਦ ਜੀ ਦੁਆਰਾ ਲਿਖਤ ਸਲੋਕਾਂ ਕਰਕੇ ਉਨ੍ਹਾਂ ਪੰਜਾਬੀ ਸਾਹਿਤ ਵਿਚ ਪਹਿਲਾ ਪੰਜਾਬੀ ਕਵੀ ਮੰਨਿਆ ਜਾ ਰਿਹਾ, ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਬਾਬਾ ਫਰੀਦ ਸਾਹਿਬ ਦੀ ਬਾਣੀ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਅਹਿਮ ਸਥਾਨ ਦਿੱਤਾ | ਸਕੂਲ ਦੇ ਪ੍ਰਬੰਧਕੀ ਪ੍ਰਧਾਨ ਦਮਨਜੀਤ ਸਿੰਘ ਮੋਹੀ ਵਲੋਂ ਵਿਦਿਆਰਥੀ, ਅਧਿਆਪਕਾਂ ਨੂੰ ਵਿਸ਼ਵ ਪੰਜਾਬੀ ਦਿਵਸ ਦੀ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਐੱਨ.ਆਰ.ਆਈ. ਪਰਿਵਾਰ ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਲਈ ਟਰੈਕਟਰ ਦਾਨ ਅਗਲੀ ਖ਼ਬਰ ਸਿੱਧਵਾਂ ਬੇਟ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24