11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਆਹ ਸਮਾਗਮ ਵਿਚ ਸ਼ਰੇ੍ਹਆਮ ਗੋਲੀਆਂ ਚੱਲਣ ਕਾਰਨ ਪਿੰਡ ਗਾਲਿਬ ਕਲਾਂ ਵਿਚ ਦਹਿਸ਼ਤ ਦਾ ਮਾਹੌਲ <br/>

Ad Position 21
No active advertisement
ਅਜੀਤ ਡੈਸਕ 26-09-2025

ਜਗਰਾਉਂ, 25 ਸਤੰਬਰ (ਗੁਰਦੀਪ ਸਿੰਘ ਮਲਕ)-ਪਿੰਡ ਗਾਲਿਬ ਕਲਾਂ ਵਿਚ ਬੁੱਧਵਾਰ ਰਾਤ ਵਿਆਹ ਸਮਾਰੋਹ ਦੌਰਾਨ ਦਰਜਨਾਂ ਹਵਾਈ ਫਾਇਰਿੰਗ ਦੀ ਘਟਨਾਵਾਂ ਸਾਹਮਣੇ ਆਉਣ ਨਾਲ ਪੂਰੇ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ | ਪਿੰਡ ਵਾਸੀਆਂ ਅਨੁਸਾਰ ਸਮਾਰੋਹ ਦੌਰਾਨ ਇਕ-ਦੋ ਨਹੀਂ ਸਗੋਂ ਦਰਜਨ ਤੋਂ ਵੱਧ ਗੋਲੀਆਂ ਚਲਾਈਆਂ ਗਈਆਂ | ਮਾਮਲੇ ਦੀ ਗੰਭੀਰਤਾ ਦੇਖਦਿਆਂ ਜਾਂਚ ਸੀ.ਆਈ.ਏ. ਸਟਾਫ਼ ਨੂੰ ਸੌਂਪੀ ਗਈ ਹੈ | ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਕਈ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਦੇ ਵਿਆਹ ਦੀ ਪਾਰਟੀ ਪਿੰਡ ਦੀ ਧਰਮਸ਼ਾਲਾ ਵਿਚ ਚੱਲ ਰਹੀ ਸੀ | ਇਸ ਦੌਰਾਨ ਕੁਝ ਨੌਜਵਾਨਾਂ ਨੇ ਹਥਿਆਰ ਕੱਢ ਕੇ ਫਾਇਰਿੰਗ ਸ਼ੁਰੂ ਕਰ ਦਿੱਤੀ | ਧਰਮਸ਼ਾਲਾ ਦੇ ਅੰਦਰ ਚੱਲੀਆਂ ਗੋਲੀਆਂ ਸ਼ੈੱਡ ਨੂੰ ਚੀਰਦੀਆਂ ਬਾਹਰ ਨਿਕਲ ਗਈਆਂ, ਜਦਕਿ ਬਾਅਦ ਵਿਚ ਧਰਮਸ਼ਾਲਾ ਦੇ ਬਾਹਰ ਵੀ ਗੋਲੀਆਂ ਚਲਾਈਆਂ ਗਈਆਂ | ਲਗਾਤਾਰ ਗੋਲੀਆਂ ਦੀ ਆਵਾਜ਼ ਨਾਲ ਪਿੰਡ ਵਾਸੀ ਸਹਿਮ ਗਏ | ਇਕ ਨਿਵਾਸੀ ਨੇ ਤੁਰੰਤ ਥਾਣਾ ਸਦਰ ਪੁਲਿਸ ਨੂੰ ਸੂਚਨਾ ਦਿੱਤੀ | ਸਦਰ ਅਤੇ ਸੀ.ਆਈ.ਏ. ਪੁਲਿਸ ਮੌਕੇ 'ਤੇ ਪਹੁੰਚ ਕੇ ਹਾਲਾਤਾਂ 'ਤੇ ਕਾਬੂ ਪਾਉਣ ਲਈ ਕੁਝ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਗਈ | ਚੌਂਕੀ ਗਾਲਿਬ ਕਲਾਂ ਦੇ ਇੰਚਾਰਜ ਤਰਸੇਮ ਸਿੰਘ ਨੇ ਗੋਲੀਆਂ ਚੱਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਇਹ ਵੀ ਪਤਾ ਲਗਾ ਰਹੀ ਹੈ ਕਿ ਗੋਲੀਆਂ ਕਿਸ ਦੇ ਲਾਇਸੈਂਸੀ ਪਿਸਤੌਲ ਤੋਂ ਚੱਲੀਆਂ ਹਨ ਤਾਂ ਜੋ ਉਸ ਵਿਅਕਤੀ ਨੂੰ ਵੀ ਜਾਂਚ ਵਿਚ ਸ਼ਾਮਿਲ ਕੀਤਾ ਜਾ ਸਕੇ | ਜਦੋਂ ਬੁੱਧਵਾਰ ਰਾਤ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਕਈ ਨੌਜਵਾਨ ਆਪਣੀਆਂ ਗੱਡੀਆਂ ਧਰਮਸ਼ਾਲਾ ਦੇ ਬਾਹਰ ਛੱਡਕੇ ਭੱਜ ਗਏ | ਇਸ ਦੌਰਾਨ ਪੁਲਿਸ ਨੇ ਖੜ੍ਹੀਆਂ ਗੱਡੀਆਂ ਦੇ ਟਾਇਰ ਉਤਾਰ ਦਿੱਤੇ ਤਾਂ ਜੋ ਕੋਈ ਵੀ ਵਾਪਿਸ ਆ ਕੇ ਗੱਡੀ ਲੈ ਕੇ ਨਾ ਭੱਜ ਸਕੇ | ਵੀਰਵਾਰ ਦਿਨ ਭਰ ਇਹ ਗੱਡੀਆਂ ਧਰਮਸ਼ਾਲਾ ਦੇ ਬਾਹਰ ਖੜ੍ਹੀਆਂ ਦਿਖਾਈ ਦਿੱਤੀਆਂ | ਸ਼ਾਮ ਨੂੰ ਥਾਣਾ ਸਦਰ ਵਿਚ ਦਰਜਨ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ, ਪਰ ਪੁਲਿਸ ਨੇ ਇਸ ਸਬੰਧੀ ਖੁੱਲ੍ਹ ਕੇ ਕੋਈ ਜਾਣਕਾਰੀ ਨਹੀਂ ਦਿੱਤੀ | ਪੁਲਿਸ ਦੇ ਉੱਚ ਅਧਿਕਾਰੀਆਂ ਨੇ ਜਾਂਚ ਥਾਣਾ ਸਦਰ ਤੋਂ ਲੈ ਕੇ ਸੀ.ਆਈ.ਏ. ਸਟਾਫ਼ ਨੂੰ ਸੌਂਪ ਦਿੱਤੀ | ਸੀ.ਆਈ.ਏ. ਇੰਚਾਰਜ ਇੰਸਪੈਕਟਰ ਅੰਮਿ੍ਤਪਾਲ ਸਿੰਘ ਰਾਤ ਨੂੰ ਹੀ ਆਪਣੀ ਟੀਮ ਨਾਲ ਪਿੰਡ ਪਹੁੰਚੇ ਅਤੇ ਕਈ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ | ਸਰੋਤਾਂ ਅਨੁਸਾਰ ਪੁਲਿਸ ਨੇ ਦਰਜਨ ਤੋਂ ਵੱਧ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਜਦਕਿ ਅੱਧਾ ਦਰਜਨ ਤੋਂ ਵੱਧ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਪਿੰਡ ਤਲਵਾੜਾ ਦੇ ਰਿਟਾ: ਫੌਜੀ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਇਕੋ ਪਰਿਵਾਰ ਦੇ ਚਾਰ ਜੀਆਂ ਖ਼ਿਲਾਫ਼ ਮਾਮਲਾ ਦਰਜ <br/>...
Ad Position 24