11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਡਾਂਗੋਂ 'ਚ ਧਾਰਮਿਕ ਸਮਾਗਮ ਆਰੰਭ <br/>

Ad Position 21
No active advertisement
ਅਜੀਤ ਡੈਸਕ 26-09-2025
ਪੱਖੋਵਾਲ-ਸਰਾਭਾ, 25 ਸਤੰਬਰ (ਖੁਸ਼ਵਿੰਦਰ ਸਿੰਘ ਸਰਾਭਾ)-ਦੇਸ਼-ਵਿਦੇਸ਼ 'ਚ ਸਿੱਖੀ ਦੇ ਪ੍ਰਚਾਰ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਤਤਪਰ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵਲੋਂ ਨਾਨਕਸਰ ਦਰਬਾਰ ਡਾਂਗੋਂ ਵਿਖੇ ਬਾਬਾ ਸਰਬਜੋਤ ਸਿੰਘ ਦੀ ਨਿਗਰਾਨੀ 'ਚ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆ ਤੇ ਬਾਬਾ ਮੀਹਾਂ ਸਿੰਘ ਸਿਆੜ੍ਹ ਵਾਲਿਆ ਦੀ ਯਾਦ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਸੰਤ ਸਮਾਗਮ ਅਤੇ ਕੀਰਤਨ ਦਰਬਾਰ ਅੱਜ ਆਰੰਭ ਹੋ ਗਿਆ | ਅੱਜ ਸਵੇਰੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸਜਾਏ ਕੀਰਤਨ ਦਰਬਾਰ ਦੌਰਾਨ ਬਾਬਾ ਅਵਤਾਰ ਸਿੰਘ ਮਹੌਲੀ ਵਾਲਿਆਂ ਨੇ ਕਥਾ ਕਰਦਿਆਂ ਕਿਹਾ ਕਿ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆ ਤੇ ਬਾਬਾ ਮੀਹਾਂ ਸਿੰਘ ਸਿਆੜ ਵਾਲਿਆਂ ਨੇ ਆਪਣਾ ਸਾਰਾ ਜੀਵਨ ਸੰਗਤਾਂ ਨੂੰ ਸ਼ਬਦ ਗੁਰੂ ਸ੍ਰੀ ਗ੍ਰੰਥ ਸਾਹਿਬ ਜੀ ਦੇ ਲੜ ਲਾ ਕੇ ਗੁਰਸਿੱਖੀ ਭਰਿਆ ਸਾਦਾ ਜੀਵਨ ਜਿਊਣ ਦੀ ਪ੍ਰੇਰਣਾ ਦਿੱਤੀ | ਇਸ ਮੌਕੇ ਬਾਬਾ ਅਵਤਾਰ ਸਿੰਘ ਮਹੌਲੀ ਵਾਲਿਆਂ ਤੇ ਬਾਬਾ ਰਣਜੀਤ ਸਿੰਘ ਸਮੂਹ ਕੀਰਤਨੀ ਜਥਿਆਂ ਨੂੰ ਸਿਰੋਪਾਓ ਦੇ ਕੇ ਬਾਬਾ ਸਰਬਜੋਤ ਸਿੰਘ ਨੇ ਸਨਮਾਨਿਤ ਕੀਤਾ | ਇਸ ਮੌਕੇ ਬਾਬਾ ਸਿਮਰਨਜੀਤ ਸਿੰਘ ਬੱਸੀਆਂ ਵਾਲੇ, ਰਾਗੀ ਕਿਰਪਾਲ ਸਿੰਘ ਡਾਂਗੋਂ, ਭਾਈ ਪ੍ਰੇਮ ਸਿੰਘ ਕਲਿਆਣ ਨੇ ਵੀ ਕਥਾ ਕੀਰਤਨ ਰਾਗੀ ਇਲਾਹੀ ਬਾਣੀ ਸਰਬਣ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜੀ. ਟੀ. ਬੀ. ਕਾਲਜ ਦਾਖਾ ਵਿਖੇ 7 ਰੋਜ਼ਾ ਐੱਨ.ਐੱਸ.ਐੱਸ. ਕੈਂਪ ਦੀ ਆਰੰਭਤਾ <br/> ਅਗਲੀ ਖ਼ਬਰ 7 ਗ੍ਰਾਮ ਹੈਰੋਇਨ ਸਮੇਤ ਕਾਬੂ
Ad Position 24