ਜਗਰਾਉਂ, 25 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਲੌਜ਼ਮ ਕਾਨਵੈਂਟ ਸਕੂਲ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਸਵੇਰ ਦੀ ਸਭਾ ਤੋਂ ਹੀ ਮਨਾਉਣਾ ਸ਼ੁਰੂ ਕੀਤਾ | ਜਿਸ ਵਿਚ ਵਿਦਿਆਰਥੀ ਵਰਗ ਨੂੰ ਬਾਣੀ ਦੀ ਵਿਸ਼ੇਸ਼ਤਾ, ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਸੱਭਿਆਚਾਰਕ ਰੰਗ, ਕਵੀਆਂ ਅਤੇ ਲੇਖਕਾਂ ਦੀ ਸਾਹਿਤ ਨੂੰ ਦੇਣ ਬਾਰੇ ਪੰਜਾਬੀ ਵਿਭਾਗ ਦੇ ਮੁਖੀ ਮਿ. ਨਵਜੀਤ ਸਿੰਘ ਨੇ ਬਹੁਤ ਹੀ ਵਿਸਥਾਰ ਨਾਲ ਦੱਸਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਨਵਨੀਤ ਕੌਰ ਨੇ ਪੰਜਾਬੀਅਤ ਦੀ ਝਲਕ ਪੇਸ਼ ਕਰਦੀ ਕਵਿਤਾ ਨਾਲ ਪੰਜਾਬੀ ਦਿਵਸ ਦੀ ਸਮੁੱਚੇ ਪੰਜਾਬੀਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਮਾਂ ਦੀ ਕੁੱਖ ਵਿਚੋਂ ਸਿੱਖੀ ਬੋਲੀ ਨੂੰ ਦੁਨੀਆਂ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਪ੍ਰੇਰਨਾ ਦਿੱਤੀ | ਉਨ੍ਹਾਂ ਕਿਹਾ ਕਿ ਉਹ ਕੌਮ ਕਦੇ ਵੀ ਤਰੱਕੀ ਨਹੀਂ ਕਰਦੀ ਜੋ ਆਪਣੀ ਬੋਲੀ ਨੂੰ ਭੁੱਲ ਜਾਂਦੀ ਹੈ | ਸਾਡੀ ਪੰਜਾਬੀਆਂ ਦੀ ਵੱਡੀ ਵਿਸ਼ੇਸ਼ਤਾ ਹੈ ਕਿ ਅਸੀਂ ਜਿੱਥੇ ਵੀ ਜਾਂਦੇ ਹਾਂ ਮਾਤ-ਭਾਸ਼ਾ ਨੂੰ ਨਾਲ ਲੈ ਕੇ ਜਾਂਦੇ ਹਾਂ | ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਪਰਿਵਾਰਾਂ ਵਿਚੋਂ ਇਸਦੀ ਸਾਂਝ ਨੂੰ ਕਦੇ ਵੀ ਖ਼ਤਮ ਨਾ ਹੋਣ ਦਿੱਤਾ ਜਾਵੇ ਤਾਂ ਹੀ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਸੱਭਿਆਚਾਰ ਵਿਚ ਜਿਊਾਦਾ ਵੇਖ ਸਕਾਂਗੇ | ਇਸ ਮੌਕੇ ਸਕੂਲ ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਰਾੜ ਨੇ ਮਾਪਿਆਂ ਤੇ ਬੱਚਿਆਂ ਨੂੰ ਮਾਂ ਬੋਲੀ ਦੀਆਂ ਜੜਾਂ ਮਜ਼ਬੂਤ ਕਰਨ ਲਈ ਅਪੀਲ ਕੀਤੀ |