11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਤਿਉਹਾਰਾਂ ਨੂੰ ਦੇਖਦਿਆਂ ਕਿਸੇ ਵੀ ਗਲਤ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਐੱਸ.ਐੱਚ.ਓ. ਗੁਰਸ਼ਿੰਦਰ ਕੌਰ <br/>

Ad Position 21
No active advertisement
ਅਜੀਤ ਡੈਸਕ 26-09-2025
ਹੰਬੜਾਂ, 25 ਸਤੰਬਰ (ਮੇਜਰ ਹੰਬੜਾਂ)-ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵਲੋਂ ਤਿਉਹਾਰਾਂ ਦੇ ਚੱਲ ਰਹੇ ਦਿਨਾਂ ਨੂੰ ਦੇਖਦਿਆਂ ਪੁਲਿਸ ਗਸ਼ਤ ਤੇਜ ਕਰ ਦਿੱਤੀ ਗਈ ਹੈ ਤੇ ਪੁਲਿਸ ਥਾਣਾ ਲਾਡੋਵਾਲ ਅਤੇ ਪੁਲਿਸ ਚੌਂਕ ਹੰਬੜਾਂ 'ਚ ਪੁਲਿਸ ਨਾਕਾਬੰਦੀ ਕਰਦਿਆਂ ਵਿਸ਼ੇਸ਼ ਚੈਕਿੰਗ ਰਾਹੀਂ ਗਲਤ ਅਨਸਰਾਂ 'ਤੇ ਨਿਗ੍ਹਾ ਰੱਖੀ ਜਾ ਰਹੀ ਹੈ ਤੇ ਕਿਸੇ ਵੀ ਗਲਤ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇਹ ਪ੍ਰਗਟਾਵਾ ਪੁਲਿਸ ਥਾਣਾ ਲਾਡੋਵਾਲ ਦੇ ਐੱਸ.ਐੱਚ.ਓ ਗੁਰਸ਼ਿੰਦਰ ਕੌਰ ਨੇ ਹੰਬੜਾਂ ਪੁਲਿਸ ਚੌਂਕੀ ਦਾ ਦੌਰਾ ਕਰਨ ਸਮੇਂ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜਿੱਥੇ ਪੁਲਿਸ ਵਲੋਂ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਉੱਥੇ ਕਸਬਾ ਹੰਬੜਾਂ ਸਮੇਤ ਵੱਖ-ਵੱਖ ਸਥਾਨਾਂ 'ਤੇ ਮਨਾਈ ਜਾ ਰਹੀ ਦੁਰਗਾ ਪੂਜਾ, ਦੁਸਹਿਰਾ ਅਤੇ ਆ ਰਹੀ ਦੀਵਾਲੀ ਦੇ ਤਿਉਹਾਰਾਂ ਨੂੰ ਦੇਖਦਿਆਂ ਪੁਲਿਸ ਗਸ਼ਤ ਵਿਚ ਤੇਜ਼ੀ ਲਿਆਂਦੀ ਗਈ ਹੈ ਤੇ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਪੁਲਿਸ ਵਲੋਂ ਨਾਕਾਬੰਦੀ ਰਾਹੀਂ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ | ਐੱਸ.ਐੱਚ.ਓ. ਗੁਸ਼ਿੰਦਰ ਕੌਰ ਨੇ ਕਿਹਾ ਕਿ ਆਮ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ ਪੁਲਿਸ ਲੋਕਾਂ ਦੀ ਸੇਵਾ 'ਚ ਹਰ ਸਮੇਂ ਹਾਜ਼ਰ ਹੈ |

Ad Position 22
No active advertisement
ਪਿਛਲੀ ਖ਼ਬਰ ਟਕਸਾਲੀ ਪਰਿਵਾਰ ਸਾਡੀ ਪਾਰਟੀ ਦੀ ਰੀੜ੍ਹ ਦੀ ਹੱਡੀ-ਵਿਧਾਇਕ ਇਯਾਲੀ <br/> ਅਗਲੀ ਖ਼ਬਰ ਐੱਨ. ਐੱਸ. ਐੱਸ. ਕੈਂਪ ਦੇ ਪੰਜਵੇਂ ਦਿਨ ਲੱਗਾ ਮੁਫ਼ਤ ਮੈਡੀਕਲ ਕੈਂਪ <br/>
Ad Position 24