11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਟਕਸਾਲੀ ਪਰਿਵਾਰ ਸਾਡੀ ਪਾਰਟੀ ਦੀ ਰੀੜ੍ਹ ਦੀ ਹੱਡੀ-ਵਿਧਾਇਕ ਇਯਾਲੀ <br/>

Ad Position 21
No active advertisement
ਅਜੀਤ ਡੈਸਕ 26-09-2025
ਸਿੱਧਵਾਂ ਬੇਟ, 25 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਅਤੇ ਨਵੇਂ ਬਣੇ ਅਕਾਲੀ ਦਲ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਆਪਣੇ ਹਲਕੇ ਦੇ ਅਤੇ ਬਲਾਕ ਸਿੱਧਵਾਂ ਬੇਟ ਵਿਚ ਪੈਂਦੇ ਪਿੰਡ ਮਲਸੀਹਾਂ ਭਾਈਕੇ ਵਿਖੇ ਪੁੱਜ ਕੇ ਆਪਣੀ ਪਾਰਟੀ ਦੇ ਕਈ ਟਕਸਾਲੀ ਪਰਿਵਾਰਾਂ ਦਾ ਹਾਲ ਜਾਣਿਆਂ | ਉਨ੍ਹਾਂ ਇਸ ਮੌਕੇ ਆਖਿਆ ਕਿ ਟਕਸਾਲੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਹਮੇਸ਼ਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ ਹੈ | ਉਨ੍ਹਾਂ ਇਹ ਵੀ ਆਖਿਆ ਕਿ ਮੇਰਾ ਦਾਖਾ ਹਲਕਾ ਹਮੇਸ਼ਾਂ ਟਕਸਾਲੀ ਪਰਿਵਾਰਾਂ ਦਾ ਗੜ੍ਹ ਰਿਹਾ ਹੈ ਅਤੇ ਮੇਰਾ ਡਟ ਕੇ ਸਾਥ ਦਿੱਤਾ ਹੈ | ਇਯਾਲੀ ਨੇ ਆਖਿਆ ਕਿ ਮੈਂ ਵੀ ਹਮੇਸ਼ਾਂ ਹਲਕੇ ਦੀ ਤਰੱਕੀ ਦੇ ਨਾਲ-ਨਾਲ ਟਕਸਾਲੀ ਪਰਿਵਾਰ ਦੀ ਚੜ੍ਹਦੀ ਕਲਾ ਲਈ ਸਮਰਪਿਤ ਰਿਹਾਂ ਹਾਂ | ਉਨ੍ਹਾਂ ਇਸ ਮੌਕੇ ਪਿੰਡ ਦੇ ਪਾਰਟੀ ਵਰਕਰਾਂ ਨੂੰ ਪਿਛਲੇ ਦਿਨਾਂ ਵਿਚ ਮਾਝੇ ਦੇ ਪਿੰਡਾਂ ਵਿਚ ਆਏ ਭਿਆਨਕ ਹੜ੍ਹਾਂ ਦੀ ਚਪੇਟ ਵਿਚ ਆਏ ਕਿਸਾਨਾਂ ਅਤੇ ਮਜ਼ਦੂਰਾਂ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕਰਦੇ ਹੋਏ ਆਖਿਆ ਕਿ ਸਾਡਾ ਪਰਿਵਾਰ ਵੀ ਲਗਾਤਾਰ ਪੀੜਤ ਕਿਸਾਨਾਂ ਲਈ ਰਾਹਤ ਸਮੱਗਰੀ ਭੇਜ ਕੇ ਆਪਣੀ ਬਣਦੀ ਡਿਊਟੀ ਨਿਭਾ ਰਿਹਾ ਹੈ | ਇਸ ਮੌਕੇ ਪਰਮਜੀਤ ਸਿੰਘ ਧਾਲੀਵਾਲ, ਗੁਰਮਿੰਦਰ ਸਿੰਘ, ਨਿੱਕਾ ਚੌਧਰੀ, ਰਿੰਟਾ ਚੌਧਰੀ, ਛਿੰਦਾ ਸਿੰਘ, ਸਾਬਕਾ ਪੰਚ ਪਿ੍ਤਪਾਲ ਸਿੰਘ, ਸਾਬਕਾ ਪੰਚ ਗੁਰਦੇਵ ਸਿੰਘ, ਪਰਮਿੰਦਰ ਸਿੰਘ, ਬਲਜੀਤ ਸਿੰਘ, ਸੁਖਮਿੰਦਰ ਸਿੰਘ, ਸੂਬੇਦਾਰ ਭਜਨ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ ਚੌਧਰੀ ਆਦਿ ਤੋਂ ਇਲਾਵਾ ਕਈ ਹੋਰ ਪਾਰਟੀ ਵਰਕਰਾਂ ਨੇ ਹਮੇਸ਼ਾਂ ਆਪਣੇ ਹਰਮਨ ਪਿਆਰੇ ਨੇਤਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਚੱਟਾਨ ਵਾਂਗ ਖੜ੍ਹਣ ਦੀ ਗੱਲ ਕਹੀ |

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਸਭਾ ਹੰਬੜਾਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕਰੇਗੀ ਸਨਮਾਨਿਤ-ਪ੍ਰਧਾਨ ਚਾਵਲਾ <br/> ਅਗਲੀ ਖ਼ਬਰ ਤਿਉਹਾਰਾਂ ਨੂੰ ਦੇਖਦਿਆਂ ਕਿਸੇ ਵੀ ਗਲਤ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਐੱਸ.ਐੱਚ.ਓ. ਗੁਰਸ਼ਿੰਦਰ ਕੌਰ <...
Ad Position 24