11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕੰਗ ਤੇ ਸਿੱਧੂ ਨੇ ਕਰਵਾਈ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 26-09-2025
ਚੌਂਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਤਲਵੰਡੀ ਖੁਰਦ ਤੋਂ ਸਵੱਦੀ ਕਲਾਂ ਤੱਕ 18 ਫੁੱਟ ਨਵੀਂ ਬਣ ਰਹੀ ਸੜਕ 'ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ 'ਆਪ' ਦੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਤੇ ਹਲਕਾ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਵਲੋਂ ਕਰਵਾਈ ਗਈ | ਇਸ ਮੌਕੇ ਹਲਕਾ ਦਾਖਾ ਦੇ ਕਿਸਾਨ ਵਿੰਗ ਦੇ ਕੋਆਰਡੀਨੇਟਰ ਗਿਆਨੀ ਹਰਪ੍ਰੀਤ ਸਿੰਘ ਸਰਾਂ ਤਲਵੰਡੀ ਤੇ ਬਲਾਕ ਪ੍ਰਧਾਨ ਸਤਵਿੰਦਰ ਸਿੰਘ ਕੋਨੀ ਸਵੱਦੀ ਨੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨ੍ਹਾਂ ਸਦਕਾ ਇਹ ਪਿੰਡ ਤਲਵੰਡੀ ਖੁਰਦ ਦੀ ਪਹਿਲੀ ਸੜਕ ਹੈ ਜੋ 18 ਫੁੱਟ ਬਣ ਰਹੀ ਹੈ ਨਹੀਂ ਤਾਂ ਪਿੰਡ ਤੋਂ ਵੱਖ-ਵੱਖ ਪਿੰਡਾਂ ਨੂੰ ਜਾਦੀਆਂ ਸੜਕਾਂ 11 ਫੁੱਟ ਹੀ ਹਨ | ਇਸ ਮੌਕੇ ਡਾ: ਕੰਵਲ ਨੈਨ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਲਈ ਕਈ ਅਹਿਮ ਨੀਤੀਆਂ ਲਾਗੂ ਕੀਤੀਆਂ ਹਨ ਤੇ ਨਾਲ ਹੀ ਸੂਬੇ ਵਿਚੋਂ ਨਸ਼ਾ ਖਤਮ ਕਰਨ ਲਈ ਨਸ਼ੇ ਦੇ ਵਪਾਰੀਆਂ ਦੇ ਘਰਾਂ 'ਤੇ ਬੁਲਡੋਜਰ ਚਲਾਏ ਜਾ ਰਹੇ ਹਨ ਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕ ਤੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਕ੍ਰਾਂਤੀ ਨੀਤੀ ਚਲਾਈ ਹੈ, ਜਿਸ ਨਾਲ ਪੰਜਾਬ ਨਵੀਂ ਦਿਸ਼ਾ ਵੱਲ ਅੱਗੇ ਵਧ ਰਿਹਾ ਹੈ | ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮਕਸਦ ਹੀ ਸੂਬੇ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਉਣਾ ਹੈ | ਇਸ ਮੌਕੇ ਸਰਪੰਚ ਕੁਲਦੀਪ ਸਿਮਘ ਭਰੋਵਾਲ, ਜਗਦੀਪ ਸਿੰਘ, ਮਲਕੀਤ ਸਿੰਘ, ਕੁਲਵਿੰਦਰ ਸਿੰਘ, ਬਲਾਕ ਪ੍ਰਧਾਨ ਕੁਲਵੀਰ ਸਿੰਘ ਲਤਾਲਾ, ਬਲਾਕ ਪ੍ਰਧਾਨ ਲਖਵੀਰ ਸਿੰਘ ਜੁੜ੍ਹਾਹਾ, ਨਿਰਮਲ ਸਿੰਘ, ਬਲਵੀਰ ਸਿੰਘ, ਅੰਗਰੇਜ ਸਿੰਘ, ਕਾਕਾ ਤਲਵੰਡੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਜ਼ਿਲ੍ਹਾ ਜਗਰਾਉਂ ਨੇ ਪੰਡਿਤ ਦੀਨ ਦਿਆਲ ਉਪਾਧਿਆਏ ਦਾ ਜਨਮ ਦਿਵਸ ਮਨਾਇਆ <br/> ਅਗਲੀ ਖ਼ਬਰ ਕਿਸਾਨਾਂ ਨੂੰ ਕਣਕ ਦੀਆਂ ਨਵੀਂਆਂ ਕਿਸਮਾਂ ਤੋਂ ਜਾਣੂੰ ਕਰਵਾਇਆ <br/>
Ad Position 24