11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੂਬਾ ਪ੍ਰਧਾਨ ਅਮਨ ਅਰੋੜਾ ਤੇ ਉੱਪ ਪ੍ਰਧਾਨ ਸ਼ੈਰੀ ਕਲਸੀ ਨਾਲ ਪਰਮਿੰਦਰ ਸਿੰਘ ਮਾਜਰੀ ਨੇ ਕੀਤੀ ਮੁਲਾਕਾਤ

Ad Position 21
No active advertisement
ਅਜੀਤ ਡੈਸਕ 26-09-2025
ਚੌਂਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ (ਕੈਬਨਿਟ ਮੰਤਰੀ) ਤੇ ਉੱਪ ਪ੍ਰਧਾਨ ਸ਼ੈਰੀ ਕਲਸੀ (ਵਿਧਾਇਕ) ਨਾਲ ਹਲਕਾ ਦਾਖਾ ਦੇ ਬਲਾਕ ਪ੍ਰਧਾਨ ਤੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਮੁਲਾਕਾਤ ਕੀਤੀ | ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਮਾਜਰੀ ਨੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਹਲਕੇ ਦਾਖੇ ਦੇ ਪਿੰਡਾਂ ਵਿਚ ਹੋਣ ਵਾਲੇ ਕੰਮਾਂ ਸਮੇਤ ਪਿੰਡਾਂ ਦੀ ਲਿੰਕ ਸੜਕਾਂ ਦੀ ਖਸਤਾ ਹਾਲਤ ਤੋਂ ਜਾਣੂੰ ਕਰਵਾਇਆ | ਇਸ ਮੌਕੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸੂਬੇ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨਾ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣਾ ਹੈ | ਇਸ ਮੌਕੇ ਉੱਪ ਪ੍ਰਧਾਨ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਹੀ ਹੈ ਤੇ ਅੱਜ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਸਹਾਇਤਾ ਕਰੀਏ ਤੇ ਸਰਕਾਰ ਆਪਣਾ ਪੂਰਾ ਜ਼ੋਰ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੇ ਮੁੜ ਵਸੇਬੇ ਲਈ ਲਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਨੂਰਮਹਿਲ ਦੇ ਸੀਵਰੇਜ ਪਾਣੀ ਦੀ ਨਿਕਾਸੀ ਸੰਬੰਧੀ ਪ੍ਰਾਜੈਕਟ ਦਾ ਲਿਆ ਜਾਇਜ਼ਾ <br/>
Ad Position 24