11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਿੱਧਵਾਂ ਕਾਲਜ ਵਿਖੇ ਐੱਨ.ਐੱਸ.ਐੱਸ. ਯੂਨਿਟ ਵਲੋਂ ਸੱਤ ਰੋਜ਼ਾ ਕੈਂਪ ਜਾਰੀ

Ad Position 21
No active advertisement
ਅਜੀਤ ਡੈਸਕ 26-09-2025
ਚੌਂਕੀਮਾਨ, 25 ਸਤੰਬਰ (ਤੇਜਿੰਦਰ ਸਿੰਘ ਚੱਢਾ)-ਖ਼ਾਲਸਾ ਕਾਲਜ ਫ਼ਾਰ ਵੂਮੈਨ ਸਿੱਧਵਾਂ ਖੁਰਦ ਵਿਖੇ ਪਿ੍ੰਸੀਪਲ ਡਾ. ਸਤਿੰਦਰ ਕੌਰ ਦੀ ਯੋਗ ਅਵਗਾਈ ਅਧੀਨ ਐੱਨ.ਐੱਸ.ਐੱਸ ਯੂਨਿਟ ਵਲੋਂ ਸੱਤ ਰੋਜ਼ਾ ਕੈਂਪ ਦਾ ਆਗਾਜ਼ 'ਯੂਥ ਫ਼ਾਰ ਡਿਜ਼ੀਟਲ ਇੰਡੀਆ ਐਂਡ ਡਰੱਗ ਫ਼ਰੀ ਸੁਸਾਇਟੀ' ਵਿਸ਼ੇ 'ਤੇ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਵਿਚ ਪਿ੍ੰਸੀਪਲ ਡਾ. ਸਤਿੰਦਰ ਕੌਰ ਨੂੰ ਨਿੱਘੀ ਜੀ ਆਇਆਂ ਕਹਿੰਦਿਆਂ ਪੌਦਾ ਭੇਟ ਕਰਕੇ ਹੋਈ | ਐੱਨ.ਐੱਸ.ਐੱਸ. ਵਲੰਟੀਅਰਾਂ ਵਲੋਂ 'ਦੇਹ ਸਿਵਾ ਬਰੁ ਮੋਹਿ ਇਹੈ' ਸ਼ਬਦ ਗਾਇਨ ਕੀਤਾ ਗਿਆ, ਇਸ ਤੋਂ ਬਾਅਦ ਭਾਰੀ ਉਤਸ਼ਾਹ ਨਾਲ ਐੱਨ.ਐੱਸ.ਐੱਸ ਤਾੜੀ ਅਤੇ ਐੱਨ.ਐੱਸ.ਐੱਸ. ਗੀਤ ਗਾਇਨ ਕੀਤਾ ਗਿਆ | ਬੀਐੱਸ.ਸੀ ਭਾਗ ਦੂਸਰਾ ਦੀ ਵਿਦਿਆਰਥਣ ਹਰਸ਼ਦੀਪ ਕੌਰ ਨੇ ਐੱਨ.ਐੱਸ.ਐੱਸ ਦੀ ਮਹੱਤਤਾ ਅਤੇ ਅਰਸ਼ਨੂਰ ਕੰਬੋਜ ਨੇ ਕੈਂਪ ਦੇ ਥੀਮ ਬਾਰੇ ਜਾਣਕਾਰੀ ਦਿੱਤੀ | ਥੀਮ ਸਪੱਸ਼ਟੀਕਰਨ ਤੋਂ ਬਾਅਦ ਅਰਸ਼ਨੂਰ ਕੌਰ ਨੇ ਵਲੰਟੀਅਰਾਂ ਦੀ ਅਗਵਾਈ ਕਰਦਿਆਂ ਐੱਨ.ਐੱਸ.ਐੱਸ ਸਹੁੰ ਚੁੱਕੀ ਅਤੇ ਨਿਰਸੁਆਰਥ ਸੇਵਾ ਭਾਵਨਾ ਨਾਲ ਸੇਵਾਵਾਂ ਨਿਭਾਉਣ ਲਈ ਵਚਨ ਲਿਆ | ਸੰਸਥਾ ਦੇ ਪਿ੍ੰਸੀਪਲ ਡਾ. ਸਤਿੰਦਰ ਕੌਰ ਨੇ ਵਲੰਟੀਅਰਾਂ ਨੂੰ ਮੁਖਾਤਿਬ ਹੁੰਦਿਆਂ ਅੱਜ ਦੇ ਦਿਨ ਨੂੰ ਭਾਈ ਘਨੱਈਆ ਜੀ ਦੇ ਸ਼ਹੀਦੀ ਦਿਵਸ ਨੂੰ ਮਾਨਵਤਾ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ | ਉਨ੍ਹਾਂ ਭਾਈ ਘਨੱਈਆ ਜੀ ਦੁਆਰਾ ਦਰਸਾਏ ਮਾਰਗ ਹਿੱਤ ਦਇਆ ਭਾਵਨਾ ਨਾਲ ਮਾਨਵਤਾ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ | ਇਸਦੇ ਨਾਲ-ਨਾਲ ਉਨ੍ਹਾਂ ਨਸ਼ਾ-ਮੁਕਤ ਸਮਾਜ ਨਿਰਮਾਣ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਲਈ ਡਿਜ਼ੀਟਲ ਸਾਖਰਤਾ ਦੇ ਮਾਰਗ ਦਰਸ਼ਕ ਵਜੋਂ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੇ ਵਾਈਸ ਪਿ੍ੰਸੀਪਲ ਡਾ. ਨਵਦੀਪ ਕੌਰ ਵੀ ਉਚੇਚੇ ਤੌਰ 'ਤੇ ਪੁੱਜੇ | ਸਮਾਗਮ ਦਾ ਆਯੋਜਨ ਪ੍ਰੋਗਰਾਮ ਅਫ਼ਸਰ ਡਾ. ਇੰਦਰਜੀਤ ਕੌਰ, ਡਾ: ਅਮਨਦੀਪ ਕੌਰ ਅਤੇ ਪ੍ਰੋ. ਗੁਰਜੀਤ ਸਿੰਘ ਦੀ ਨਿਗਰਾਨੀ ਅਧੀਨ ਕੀਤਾ ਗਿਆ | ਕੈਂਪ ਦੇ ਉਦਘਾਟਨੀ ਸਮਾਰੋਹ ਮੌਕੇ ਕੁੱਲ 50 ਵਲੰਟੀਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਸਮਰੱਥਾ ਨਿਰਮਾਣ ਪ੍ਰੋਗਰਾਮ' ਦੇ ਤਹਿਤ ਸਰਗਰਮ ਸਿਖਲਾਈ ਸੰਬੰਧੀ 'ਚ ਟ੍ਰੇਨਿੰਗ ਕੈਂਪ ਲਗਾਇਆ ਅਗਲੀ ਖ਼ਬਰ ਚਾਰ ਸਾਹਿਬਜ਼ਾਦੇ ਟਰੱਸਟ ਵਲੋਂ ਪਿੰਡ ਸਿਵੀਆਂ 'ਚ ਮੈਡੀਕਲ ਕੈਂਪ ਲਗਾਇਆ
Ad Position 24