11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਅਥਲੀਟਾਂ ਵਲੋਂ ਹੂੰਝਾਫੇਰ ਜਿੱਤ <br/>

Ad Position 21
No active advertisement
ਅਜੀਤ ਡੈਸਕ 26-09-2025
ਰਾਏਕੋਟ, 25 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਖੇਡ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਾਏਕੋਟ ਜ਼ੋਨ ਪੱਧਰੀ ਅਥਲੈਟਿਕਸ ਮੀਟ ਦਸਮੇਸ਼ ਖਾਲਸਾ ਹਾਈ ਸਕੂਲ ਰਾਏਕੋਟ ਦੀ ਗਰਾਊਾਡ ਵਿਖੇ ਜ਼ੋਨ ਕਨਵੀਕਰ ਇਕਬਾਲ ਸਿੰਘ ਦੀ ਨਿਗਰਾਨੀ ਹੇਠ ਕਰਵਾਈ ਗਈ | ਜਿਸ ਵਿਚ ਰਾਏਕੋਟ ਜ਼ੋਨ ਦੇ ਵੱਖ-ਵੱਖ ਸਕੂਲਾਂ ਦੇ ਥਲੀਟਾਂ ਨੇ ਭਾਗ ਲਿਆ | ਇਸ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਦੇ ਅਥਲੀਟਾਂ ਨੇ ਹੂੰਝਾ ਫੇਰਦਿਆਂ 43 ਸੋਨ, 24 ਚਾਂਦੀ ਅਤੇ 30 ਕਾਂਸੀ ਦੇ ਤਗਮਿਆਂ ਸਮੇਤ ਕੁੱਲ 97 ਮੈਡਲ ਜਿੱਤ ਕੇ ਇਤਿਹਾਸ ਸਿਰਜਿਆ ਅਤੇ ਆਪਣਾ ਪਿਛਲੇ ਸਾਲਾਂ ਦਾ ਰਿਕਾਰਡ ਵੀ ਤੋੜਿਆ | ਇਸ ਜ਼ੋਨਲ ਟੂਰਨਾਮੈਂਟ ਵਿਚ ਗੁਰੂ ਨਾਨਕ ਸਕੂਲ ਬੱਸੀਆਂ ਦੇ ਐਥਲੀਟਾਂ ਨੇ 100, 200, 400, 600, 800 ਅਤੇ 1500 ਮੀਟਰ ਦੌੜਾਂ, ਸ਼ਾਟਪੁੱਟ, ਹੈਮਰ ਥਰੋ, ਹਰਡਲਜ਼, ਰਿਲੇਅ ਰੇਸਾਂ ਤੇ ਲੰਬੀ ਛਾਲ ਆਦਿ ਈਵੈਂਟਸ ਵਿਚ ਭਾਗ ਲਿਆ | ਅੰਡਰ-14, 17 ਤੇ 19 ਗਰੁੱਪਾਂ ਵਿਚੋਂ ਵੱਖ-ਵੱਖ ਸਥਾਨ ਪ੍ਰਾਪਤ ਕਰਕੇ ਪੂਰੇ ਟੂਰਨਾਮੈਂਟ ਦੌਰਾਨ ਆਪਣਾ ਦਬਦਬਾ ਕਾਇਮ ਰੱਖਿਆ | ਇਸ ਮੌਕੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਹਰਪ੍ਰੀਤ ਕੌਰ ਸਿੱਧੂ ਅਤੇ ਸਕੂਲ ਪ੍ਰਬੰਧਕ ਹਰਜੋਤ ਸਿੰਘ ਸਿੱਧੂ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਸਨਮਾਨਿਤ ਕੀਤਾ | ਇਸ ਮੌਕੇ ਮੈਡਮ ਵੀਰਾ ਬਾਲੀ ਕੌੜਾ, ਮਨਪ੍ਰੀਤ ਕੌਰ ਬੱਸੀਆਂ, ਮੈਡਮ ਵੀਰ ਕੌਰ ਬੱਸੀਆਂ, ਜਸਵਿੰਦਰ ਸਿੰਘ, ਪਰਮਿੰਦਰ ਕੌਰ ਰਾਏਕੋਟ, ਜਗਰੂਪ ਸਿੰਘ ਚਚਰਾੜੀ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਰਾਏਕੋਟ 'ਚ ਝੋਨੇ ਦੀ ਆਮਦ ਸ਼ੁਰੂ <br/> ਅਗਲੀ ਖ਼ਬਰ 'ਸਮਰੱਥਾ ਨਿਰਮਾਣ ਪ੍ਰੋਗਰਾਮ' ਦੇ ਤਹਿਤ ਸਰਗਰਮ ਸਿਖਲਾਈ ਸੰਬੰਧੀ 'ਚ ਟ੍ਰੇਨਿੰਗ ਕੈਂਪ ਲਗਾਇਆ
Ad Position 24