ਦਾਣਾ ਮੰਡੀ ਰਾਏਕੋਟ 'ਚ ਝੋਨੇ ਦੀ ਆਮਦ ਸ਼ੁਰੂ <br/>
ਅਜੀਤ ਡੈਸਕ
26-09-2025
ਝੋਨੇ ਦੀ ਫ਼ਸਲ ਸੁੱਕੀ ਤੇ ਨਮੀ ਰਹਿਤ ਲਿਆਂਦੀ ਜਾਵੇ-ਸਕੱਤਰ ਹਰਿੰਦਰ ਸਿੰਘ ਗਿੱਲ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਰਕੀਟ ਕਮੇਟੀ ਰਾਏਕੋਟ ਦੇ ਸਕੱਤਰ ਹਰਿੰਦਰ ਸਿੰਘ ਗਿੱਲ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਨੂੰ ਨਮੀ ਰਹਿਤ ਮੰਡੀਆਂ ਵਿਚ ਲਿਆਂਦਾ ਜਾਵੇ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕੋਈ ਦਿੱਕਤ ਪੇਸ਼ ਨਾ ਆਵੇ | ਉਨ੍ਹਾਂ ਆਖਿਆ ਕਿ 17 ਫ਼ੀਸਦੀ ਨਮੀ ਵਾਲੇ ਝੋਨੇ ਦੀ ਹੀ ਸਰਕਾਰੀ ਖ਼ਰੀਦ ਕੀਤੀ ਜਾਵੇਗੀ | ਇਸ ਤੋਂ ਇਲਾਵਾ ਸਕੱਤਰ ਹਰਿੰਦਰ ਸਿੰਘ ਗਿੱਲ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਖ਼ਰੀਦ ਲਈ ਸਭ ਲੋੜੀਂਦੇ ਪ੍ਰਬੰਧ ਮੁਕੰਮਲ ਰੱਖਣ ਤਾਂ ਜੋ ਬਿਨਾਂ ਕਿਸੇ ਖੱਜਲ-ਖੁਆਰੀ ਦੇ ਖ਼ਰੀਦ ਪ੍ਰਬੰਧ ਚੱਲ ਸਕਣ |