16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ 'ਚ ਝੋਨੇ ਦੀ ਆਮਦ ਸ਼ੁਰੂ

Ad Position 21
No active advertisement
ਅਜੀਤ ਡੈਸਕ 27-09-2025
ਜਗਰਾਉਂ, 26 ਸਤੰਬਰ (ਗੁਰਦੀਪ ਸਿੰਘ ਮਲਕ)-ਏਸ਼ੀਆ ਮਹਾਂਦੀਪ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਜਗਰਾਉਂ 'ਚ ਝੋਨੇ ਦੀ ਆਮਦ ਆਰੰਭ ਹੋ ਚੱੁਕੀ ਹੈ | ਜਗਰਾਉਂ ਦੀ ਮੁੱਖ ਅਨਾਜ ਮੰਡੀ 'ਚ ਹੁਣ ਤੱਕ ਸੱਤ ਕਿਸਾਨਾਂ ਵਲੋਂ ਆਪਣੀ ਝੋਨੇ ਦੀ ਕਰੀਬ 500 ਕੁਇੰਟਲ ਫ਼ਸਲ ਵੇਚਣ ਲਈ ਅਨਾਜ ਮੰਡੀ 'ਚ ਲਿਆਂਦੀ ਗਈ ਹੈ, ਪਰ ਅਜੇ ਤੱਕ ਕਿਸੇ ਦੀ ਸਰਕਾਰੀ ਖ਼ਰੀਦ ਏਜੰਸੀ ਵਲੋਂ ਜਗਰਾਉਂ ਅਨਾਜ ਮੰਡੀ ਵੱਲ ਮੂੰਹ ਨਹੀਂ ਕੀਤਾ | ਜਿਸ ਕਾਰਨ ਕਿਸਾਨਾਂ ਨੂੰ ਝੋਨਾਂ ਵੇਚਣ ਲਈ ਕੁਝ ਦਿਨ ਮੰਡੀਆਂ 'ਚ ਬੈਠਣਾ ਪੈ ਸਕਦਾ ਹੈ, ਕਿਉਂਕਿ ਅਨਾਜ ਮੰਡੀਆਂ 'ਚੋਂ ਅਗੇਤੇ ਝੋਨੇ ਦੀ ਖ਼ਰੀਦ ਕਰਨ ਤੋਂ ਏਜੰਸੀਆਂ ਅਤੇ ਵਪਾਰੀ ਕੰਨੀ ਕਤਰਾ ਰਹੇ ਹਨ | ਜਿਸ ਕਾਰਨ ਮੰਡੀਆਂ 'ਚ ਝੋਨੇ ਦੀ ਖ਼ਰੀਦ ਦਾ ਕੰਮ ਅਜੇ ਕੁਝ ਦਿਨ ਚੱਲਣ ਦੇ ਆਸਾਰ ਨਜ਼ਰ ਨਹੀਂ ਆ ਰਹੇ | ਜਗਰਾਉਂ ਮਾਰਕੀਟ ਕਮੇਟੀ ਦੇ ਸੈਕਟਰੀ ਕੰਵਲਪ੍ਰੀਤ ਸਿੰਘ ਕਲਸੀ ਨੇ ਕਿਹਾ ਕਿ ਮਾਰਕੀਟ ਕਮੇਟੀ ਵਲੋਂ ਝੋਨੇ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ ਅਤੇ ਮੰਡੀਆਂ ਦੀ ਸਫ਼ਾਈ ਵੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਜਗਰਾਉਂ ਮੰਡੀ 'ਚ ਝੋਨੇ ਦੀਆਂ ਕੁਝ ਢੇਰੀਆਂ ਆ ਚੁੱਕੀਆਂ ਹਨ, ਪਰ ਖ਼ਰੀਦ ਦਾ ਕੰਮ ਖ਼ਰੀਦ ਏਜੰਸੀਆਂ ਦਾ ਹੁੰਦਾ ਹੈ ਅਤੇ ਮਾਰਕੀਟ ਕਮੇਟੀ ਵਲੋਂ ਖ਼ਰੀਦ ਲਈ ਮੰਡੀਆਂ ਦਾ ਪ੍ਰਬੰਧ ਕਰਨਾ ਹੁੰਦਾ ਹੈ, ਜੋ ਕਿ ਪੂਰੀ ਤਰ੍ਹਾਂ ਮੁਕੰਮਲ ਹਨ | ਦੂਜੇ ਪਾਸੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਨੱਈਆ ਲਾਲ ਬਾਂਕਾ ਨੇ ਕਿਹਾ ਕਿ ਜਗਰਾਉਂ ਮੰਡੀ 'ਚ ਝੋਨੇ ਦੀ ਆਮਦ ਦੇ ਮੱਦੇਨਜ਼ਰ ਤੁਰੰਤ ਸਰਕਾਰੀ ਖ਼ਰੀਦ ਏਜੰਸੀਆਂ ਨੂੰ ਝੋਨੇ ਦੀ ਖ਼ਰੀਦ ਆਰੰਭ ਕਰ ਦੇਣੀ ਚਾਹੀਦੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਸਰਕਾਰੀ ਸ਼ਰਤਾਂ ਅਨੁਸਾਰ ਸੁੱਕਾ ਝੋਨਾ ਵੇਚਣ ਲਈ ਲੈ ਕੇ ਆਉਣ ਤਾਂ ਕਿ ਕਿਸਾਨਾਂ ਨੂੰ ਮੰਡੀਆਂ 'ਚ ਬੈਠਣਾ ਨਾ ਪੈਵੇ | ਉਨ੍ਹਾਂ ਕਿਹਾ ਕਿ ਝੋਨੇ ਦੀ ਖ਼ਰੀਦ ਕਰਵਾਉਣ ਲਈ ਜਗਰਾਉਂ ਦੇ ਆੜ੍ਹਤੀਆਂ ਵਲੋਂ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ ਸ਼ਖ਼ਸੀਅਤ ਵਿਕਾਸ ਵਿਸ਼ੇ 'ਤੇ ਲੈਕਚਰ ਕਰਵਾਇਆ ਅਗਲੀ ਖ਼ਬਰ ਭਾਰਤੀ ਸਾਹਿਤ ਅਕੈਡਮੀ ਦਿੱਲੀ ਤੇ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੇ ਸਹਿਯੋਗ ਨਾਲ 'ਸੁਰਜੀਤ ਰਾਮਪੁਰੀ ਜੀਵਨ ਅਤੇ ਰਚਨਾ'...
Ad Position 24