ਵਿਆਹ ਵਾਲੇ ਪਰਿਵਾਰ ਉੱਪਰ ਹਲਵਾਈ ਦੀ ਭਾਰੀ ਕੁੱਟਮਾਰ ਕਰਨ ਦੇ ਲੱਗੇ ਗੰਭੀਰ ਦੋਸ਼
ਅਜੀਤ ਡੈਸਕ
27-09-2025
ਕੀ ਕਹਿਣਾ ਹੈ ਪੁਲਿਸ ਥਾਣਾ ਹਠੂਰ ਦੇ ਐੱਸ.ਐੱਚ.ਓ ਦਾ-
ਜਦ ਇਸ ਮਾਮਲੇ ਸਬੰਧੀ ਥਾਣਾ ਹਠੂਰ ਦੇ ਐੱਸ.ਐੱਚ.ਓ ਕੁਲਜਿੰਦਰ ਸਿੰਘ ਗਰੇਵਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਆਖਿਆ ਕਿ ਹਰਦੀਪ ਸਿੰਘ ਦਾ ਬਿਆਨ ਲੈਣ ਲਈ ਪੁਲਿਸ ਟੀਮ ਡੀ.ਐੱਮ.ਸੀ ਹਸਪਤਾਲ ਲੁਧਿਆਣਾ ਵਿਖੇ ਗਈ ਸੀ | ਜਿੱਥੇ ਜ਼ਖ਼ਮੀ ਦੀ ਹਾਲਤ ਗੰਭੀਰ ਹੋਣ ਕਰਕੇ ਬਿਆਨ ਦਰਜ ਨਹੀਂ ਹੋ ਸਕੇ | ਉਨ੍ਹਾਂ ਆਖਿਆ ਕਿ ਜਖ਼ਮੀ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਆਖਿਆ ਕਿ ਇਸ ਮਾਮਲੇ ਵਿਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ |
ਕੀ ਕਹਿਣਾ ਹੈ ਵਿਆਹ ਵਾਲੀ ਧਿਰ ਦਾ-
ਜਦ ਇਸ ਮਾਮਲੇ ਸਬੰਧੀ ਵਿਆਹ ਵਾਲੀ ਧਿਰ ਜ਼ੋਰਾ ਸਿੰਘ ਦੇ ਪਰਿਵਾਰ ਨਾਲ ਗੱਲਬਾਤ ਕਰਨ ਲਈ ਕੋਸ਼ਿਸ਼ ਕੀਤੀ ਗਈ ਤਾਂ ਉਹ ਘਰ ਵਿਚ ਮੌਜੂਦ ਨਹੀਂ ਸਨ ਅਤੇ ਮੋਬਾਈਲ ਫੋਨ ਰਾਹੀਂ ਉਨ੍ਹਾਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦਾ ਫੋਨ ਸਵਿੱਚ ਆਫ਼ ਆਉਂਦਾ ਰਿਹਾ |