ਸਿੱਧਵਾਂ ਬੇਟ, 26 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਭੇਟ ਦੀ ਪੁਲਿਸ ਚੌਕੀ ਗਿੱਦੜਵਿੰਡੀ ਦੇ ਇੰਚਾਰਜ ਥਾਣੇਦਾਰ ਸੁਖਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਨਾਕਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਲਕੀਤ ਸਿੰਘ ਪੁੱਤਰ ਦਿਲਾਵਰ ਸਿੰਘ ਤੇ ਰੇਸ਼ਮਾ ਬਾਈ ਪਤਨੀ ਦਰਸ਼ਨ ਸਿੰਘ ਵਾਸੀਅਨ ਖੋਲਿ੍ਹਆਂ ਵਾਲਾ ਪੁਲ (ਮਲਸੀਹਾਂ ਬਾਜਣ) ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਜੋ ਅੱਜ ਵੀ ਇਕ ਮੋਟਰਸਾਈਕਲ ਮਾਰਕਾ ਸਪਲੈਂਡਰ ਪੀ.ਬੀ.-10ਜੇ.ਐੱਸ.-3389 ਰੰਗ ਕਾਲਾ 'ਤੇ ਸਵਾਰ ਹੋ ਕੇ ਆਪਣੇ ਪਿੰਡ ਤੋਂ ਗਿੱਦੜਵਿੰਡੀ ਵੱਲ ਨੂੰ ਆ ਰਹੇ ਹਨ | ਜੇਕਰ ਹੁਣੇ ਹੀ ਪਿੰਡ ਮਲਸੀਹਾਂ ਬਾਜਣ ਦੇ ਸਿੱਧਵਾਂ ਬਰਾਂਚ ਨਹਿਰ 'ਤੇ ਸਥਿਤ ਸ਼ਮਸ਼ਾਨਘਾਟ ਕੋਲ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਦੋਵੇਂ ਕਾਬੂ ਆ ਸਕਦੇ ਹਨ | ਉਪਰੰਤ ਪੁਲਿਸ ਨੇ ਕਾਰਵਾਈ ਕਰਦਿਆਂ ਉਨ੍ਹਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਮੋਟਰਸਾਈਕਲ ਨੂੰ ਵੀ ਆਪਣੇ ਕਬਜ਼ੇ ਵਿਚ ਲੈ ਲਿਆ | ਦੋਹਾਂ ਖਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ. 229 ਦਰਜ ਕੀਤਾ ਗਿਆ |