ਰਾਏਕੋਟ, 26 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਅੰਕੁਰ ਗੁਪਤਾ ਐੱਸ.ਐੱਸ.ਪੀ. ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਰਜਿੰਦਰ ਸਿੰਘ ਡੀ.ਐੱਸ.ਪੀ ਰਾਏਕੋਟ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਅਮਰਜੀਤ ਸਿੰਘ ਗਿੱਲ ਮੁੱਖ ਅਫ਼ਸਰ ਥਾਣਾ ਸਿਟੀ ਰਾਏਕੋਟ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਹੌਲਦਾਰ ਕਮਲਜੀਤ ਸਿੰਘ ਥਾਣਾ ਸਿਟੀ ਰਾਏਕੋਟ ਸਮੇਤ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਪੁਲ ਸੂਆ ਰਾਮਗੜ੍ਹ ਸਿਵੀਆਂ ਲਿੰਕ ਰੋਡ ਰਾਏਕੋਟ ਨਜ਼ਦੀਕ ਨਾਕੇ ਦੌਰਾਨ ਰੁਪਿੰਦਰ ਸਿੰਘ ਉਰਫ ਸਨੀ ਪੁੱਤਰ ਚਮਕੌਰ ਸਿੰਘ ਵਾਸੀ ਧਿੰਗੜ ਤਹਿਸੀਲ ਝੁਨੀਰ ਜ਼ਿਲਾ ਮਾਨਸਾ, ਹਾਲ ਵਾਸੀ ਨੇੜੇ ਟੈਲੀਫੋਨ ਐਕਸਚੇਂਜ ਰਾਏਕੋਟ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਸਮੇਤ ਮੋਟਰਸਾਈਕਲ ਮਾਰਕਾ ਪੈਸ਼ਨ ਗਿ੍ਫ਼ਤਾਰ ਕਰਕੇ ਮੁਕੱਦਮਾ ਨੰਬਰ 88 ਮਿਤੀ 24-09-2025 ਜੁਰਮ 22, 25-61-85 ਧਾਰਾ ਐੱਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਿਟੀ ਰਾਏਕੋਟ ਵਿਖੇ ਦਰਜ ਕੀਤਾ ਗਿਆ ਹੈ | ਦੌਰਾਨੇ ਤਫਤੀਸ਼ ਇਹ ਮੋਟਰਸਾਈਕਲ ਨੰਬਰ ਪੀ.ਬੀ. 56 ਡੀ-5886, ਜੋ ਚੋਰੀ ਦਾ ਹੋਣਾ ਪਾਇਆ ਗਿਆ ਅਤੇ ਇਸ 'ਤੇ ਨੰਬਰ ਵੀ ਗਲਤ ਲੱਗਾ ਹੋਣਾ ਪਾਇਆ ਗਿਆ | ਜਿਸ ਕਰਕੇ ਮੁਕੱਦਮਾ ਵਿਚ ਜੁਰਮ 303 (2), 341 (3), 317 (2) ਬੀ.ਐੱਨ.ਐੱਸ ਅਤੇ 29-ਐੱਨ.ਡੀ.ਪੀ.ਐੱਸ ਐਕਟ ਦਾ ਵਾਧਾ ਕੀਤਾ ਗਿਆ ਹੈ | ਉਕਤ ਵਿਅਕਤੀ ਦੇ ਸਾਥੀ ਬਲਵੰਤ ਸਿੰਘ ਉਰਫ਼ ਰੋਮੀ ਪੁੱਤਰ ਬਲਵੀਰ ਸਿੰਘ ਵਾਸੀ ਸ਼ੇਰਪੁਰ ਤਾਇਬਾ, ਥਾਣਾ ਧਰਮਕੋਟ, ਜ਼ਿਲ੍ਹਾ ਮੋਗਾ ਹਾਲ ਵਾਸੀ ਨੇੜੇ ਟੈਲੀਫੋਨ ਐਕਸਚੇਂਜ ਰਾਏਕੋਟ ਨੂੰ ਬਤੌਰ ਦੋਸ਼ੀ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਗਿਆ ਹੈ, ਜਿਸ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਟੀ ਰਾਏਕੋਟ ਅਤੇ ਥਾਣਾ ਸੰਗਤ ਜ਼ਿਲ੍ਹਾ ਬਠਿੰਡਾ ਵਿਖੇ ਮਾਮਲੇ ਰਜਿਸਟਰਡ ਹਨ |