22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜਗਰਾਉਂ ਦਾਣਾ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

Ad Position 21
No active advertisement
ਜਗਰਾਉਂ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਡੀ.ਐੱਮ.ਓ. ਗੁਰਮਤਪਾਲ ਸਿੰਘ, ਪ੍ਰਧਾਨ ਕਨ੍ਹੱਈਆ ਗੁਪਤਾ ਬਾਂਕਾ, ਸਕੱਤਰ ਕੰਵਲਪ੍ਰੀਤ ਸਿੰਘ, ਏ.ਐੱਫ.ਐੱਸ.ਓ. ਬੇਅੰਤ ਸਿੰਘ ਤੇ ਹੋਰ | ਤਸਵੀਰ: ਭੁਪਿੰਦਰ ਸਿੰਘ ਮੁਰਲੀ <br/> 28-09-2025
ਜਗਰਾਉਂ, 27 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ, ਗੁਰਦੀਪ ਸਿੰਘ ਮਲਕ)-ਪੰਜਾਬ ਵਿਚ ਝੋਨੇ ਦੀਆਂ ਅਗੇਤੀਆਂ ਅਤੇ ਜਲਦੀ ਪੱਕਣ ਵਾਲੀਆਂ ਕਿਸਮਾਂ ਕਾਰਨ ਇਸ ਵਾਰ 15 ਦਿਨ ਪਹਿਲਾਂ ਖ਼ਰੀਦ ਸ਼ੁਰੂ ਹੋ ਗਈ, ਜਦ ਕਿ ਹਰ ਸਾਲ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੁੰਦੀ ਸੀ, ਇਸ ਵਾਰ 16 ਸਤੰਬਰ ਤੋਂ ਸ਼ੁਰੂ ਹੋ ਗਈ ਹੈ | ਇਸੇ ਤਹਿਤ ਅੱਜ ਪੰਜਾਬ ਦੀ ਸਭ ਤੋਂ ਵੱਡੀ ਅਨਾਜ ਮੰਡੀਆਂ 'ਚੋਂ ਇਕ ਜਗਰਾਉਂ ਦੀ ਮੰਡੀ 'ਚੋ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਦਿਆਂ ਜਗਰਾਉਂ ਹਲਕੇ ਦੀ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਕਰਕੇ ਖ਼ਰੀਦ ਪਹਿਲਾਂ ਸ਼ੁਰੂ ਕੀਤੀ ਹੈ ਕਿ ਕਿਸਾਨਾਂ ਦੀ ਲੁੱਟ ਖਸੁੱਟ ਅਤੇ ਖੱਜਲ ਖੁਆਰੀ ਨਾ ਹੋਵੇ, ਜਦਕਿ ਪਹਿਲਾਂ ਕਿਸਾਨ ਪੰਦਰਾਂ-ਪੰਦਰਾਂ ਦਿਨ ਮੰਡੀਆਂ ਖੱਜ਼ਲ ਖੁਆਰ ਹੁੰਦੇ ਸਨ ਅਤੇ ਘੱਟ ਰੇਟਾਂ 'ਤੇ ਝੋਨਾ ਵੇਚਣ ਲਈ ਮਜ਼ਬੂਰ ਹੁੰਦੇ ਸਨ | ਉਨ੍ਹਾਂ ਇਸ ਸਮੇਂ ਕਿਹਾ ਕਿ ਸਰਕਾਰੀ ਖਰੀਦ ਲਈ ਮੰਡੀਆਂ ਦੇ ਪੁਖਤਾ ਪ੍ਰਬੰਧ ਕੀਤੇ ਹਨ | ਇਸ ਸਬੰਧੀ ਖ਼ਰੀਦ ਏਜੰਸੀਆਂ ਨੂੰ ਸੁਚੇਤ ਕਰ ਦਿੱਤਾ ਹੈ | ਉਨ੍ਹਾ ਕਿਸਾਨਾਂ ਨੂੰ ਮੰਡੀਆਂ 'ਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ | ਇਸ ਤੋਂ ਪਹਿਲਾਂ ਉਨ੍ਹਾਂ ਮਾਰਕੀਟ ਕਮੇਟੀ ਦੇ ਦਫ਼ਤਰ 'ਚ ਆੜ੍ਹਤੀਆਂ, ਖ਼ਰੀਦ ਏਜੰਸੀਆਂ, ਪੱਲੇਦਾਰਾਂ, ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਮੰਡੀਆਂ 'ਚ ਸਾਰੇ ਪ੍ਰ੍ਰਬੰਧ ਕਰਨ ਲਈ ਕਿਹਾ | ਇਸ ਸਮੇਂ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਕਨੱ੍ਹਈਆ ਗੁਪਤਾ ਨੇ ਵੀ ਮੰਡੀ ਬਾਰੇ ਆਪਣੇ ਸੁਝਾਅ ਦਿੱਤੇ ਅਤੇ ਇਸ ਸਮੇਂ ਆੜ੍ਹਤੀਆਂ ਤੇ ਪੱਲੇਦਾਰਾਂ ਨੇ ਵਿਧਾਇਕਾ ਬੀਬੀ ਮਾਣੂੰਕੇ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਸਮੇਂ ਮੰਡੀ ਬੋਰਡ ਦੇ ਡੀ.ਐੱਮ.ਓ. ਗੁਰਮਤਪਾਲ ਸਿੰਘ ਗਿੱਲ, ਸਕੱਤਰ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਜਗਰਾਉਂ ਮੁੱਖ ਮੰਡੀ 'ਚ ਖ਼ਰੀਦ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ | ਪਿੰਡਾਂ ਦੀਆਂ ਮੰਡੀਆਂ 'ਚ ਖ਼ਰੀਦ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ | ਉਨ੍ਹਾਂ ਕਿਹਾ ਕਿ ਅੱਜ ਪਹਿਲੇ ਦਿਨ ਵੱਖ-ਵੱਖ ਏਜੰਸੀਆਂ ਨੇ 400 ਕੁਇੰਟਲ ਝੋਨਾ ਖ਼ਰੀਦਿਆ ਹੈ | ਇਸ ਮੌਕੇ ਕਿਸਾਨ ਵਾਹਿਗੁਰੂਪਾਲ ਸਿੰਘ ਵਾਸੀ ਕੋਠੇ ਅੱਠ ਚੱਕ ਅਤੇ ਕਿਸਾਨ ਲਵਜੋਤ ਸਿੰਘ ਵਾਸੀ ਸੂਜਾਪੁਰ ਦੇ ਝੋਨੇ ਦੀ ਖ਼ਰੀਦ ਕਰਕੇ ਖ਼ਰੀਦ ਸ਼ੁਰੂ ਕੀਤੀ ਗਈ | ਇਸ ਮੌਕੇ ਏ.ਐੱਫ.ਐੱਸ.ਓ. ਬੇਅੰਤ ਸਿੰਘ, ਰਾਜ ਕੁਮਾਰ ਭੱਲਾ, ਜਤਿੰਦਰ ਸਿੰਘ ਸਰਾਂ ਮੀਤ ਪ੍ਰਧਾਨ, ਆੜ੍ਹਤੀਆ ਗੁਰਮੀਤ ਸਿੰਘ ਦੌਧਰ, ਬਲਵਿੰਦਰ ਸਿੰਘ ਗਰੇਵਾਲ, ਮਨੋਹਰ ਲਾਲ, ਬੂਟਾ ਸਿੰਘ ਗਰੇਵਾਲ, ਅੰਮਿ੍ਤਪਾਲ ਸਿੰਘ, ਆਸ਼ੂ ਮਿੱਤਲ, ਨਰਿੰਦਰ ਸਿਆਲ, ਨਵੀਨ ਸਿੰਗਲਾ, ਨਵੀਨ ਗੋਇਲ, ਸੁਪਰਡੈਂਟ ਰਵਿੰਦਰ ਸਿੰਘ ਪੱਬੀ, ਮੰਡੀ ਸੁਪਰਵਾਈਜ਼ਰ ਜਸਪ੍ਰੀਤ ਕੌਰ, ਇੰਸਪੈਕਟਰ ਸਤਨਾਮ ਸਿੰਘ, ਇੰਸਪੈਕਟਰ ਵਿਜੇ ਕੁਮਾਰ, ਇੰਸਪੈਕਟਰ ਹਰਪ੍ਰੀਤ ਸਿੰਘ, ਇੰਸਪੈਕਟਰ ਹਰਜੀਤ ਸਿੰਘ, ਪ੍ਰਧਾਨ ਦੇਵਰਾਜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਲੱਗੇ ਪੱਕੇ ਕਿਸਾਨ ਮੋਰਚੇ 'ਚ ਸ਼ਾਮਿਲ ਕਿਸਾਨ ਦੀ ਮੌਤ ਅਗਲੀ ਖ਼ਬਰ ਸਿੱਧਵਾਂ ਕਾਲਜ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵਲੋਂ ਪ੍ਰਸਾਰ ਭਾਸ਼ਨ
Ad Position 24