22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵਿਦਿਆਰਥੀਆਂ ਦਾ ਧਾਰਮਿਕ ਪ੍ਰੀਖਿਆ 'ਚ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 28-09-2025
ਸਿੱਧਵਾਂ ਬੇਟ, 27 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਪ੍ਰੀਖਿਆ ਦੇ ਪਹਿਲੇ ਗਰੁੱਪ ਵਿਚੋਂ ਜੀਵਕਾ ਪੁੱਤਰੀ ਤੇਜਿੰਦਰ ਸਿੰਘ, ਪੁਨੀਤਮ ਜੋਸ਼ੀ ਪੁੱਤਰੀ ਅਮਨਦੀਪ ਸ਼ਰਮਾ ਅਤੇ ਪਾਖਿਮਾ ਗਰਗ ਪੁੱਤਰੀ ਸਨੀ ਗਰਗ, ਦੂਜੇ ਗਰੁੱਪ ਵਿਚੋਂ ਏਕਮਜੋਤ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਯੁਵਰਾਜ ਸਿੰਘ ਪੁੱਤਰ ਹਰਵਿੰਦਰ ਸਿੰਘ ਅਤੇ ਤੀਜੇ ਗਰੁੱਪ ਵਿਚੋਂ ਸ਼ਗਨਪ੍ਰੀਤ ਕੌਰ ਪੁੱਤਰੀ ਹਰਪਾਲ ਸਿੰਘ ਨੇ ਧਾਰਮਿਕ ਪ੍ਰੀਖਿਆ ਦੇ ਪਹਿਲੇ ਪੜਾਅ ਵਿਚੋਂ ਚੰਗੇ ਨੰਬਰ ਲੈ ਕੇ ਦੂਜੇ ਪੜਾਅ ਵਿਚ ਹੋਣ ਵਾਲੀ ਪ੍ਰੀਖਿਆ ਵਿਚ ਆਪਣੀ ਜਗ੍ਹਾ ਬਣਾਈ ਹੈ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਐਜੂਕੇਟ ਪੰਜਾਬ ਪ੍ਰੋਜੈਕਟ ਅਤੇ ਗੁਰੂ ਨਾਨਕ ਮਲਟੀਵਰਸਿਟੀ ਦੇ ਸੰਚਾਲਕ ਜਸਵਿੰਦਰ ਸਿੰਘ ਖ਼ਾਲਸਾ (ਇੰਗਲੈਂਡ) ਦੀ ਅਗਵਾਈ ਹੇਠ ਉਨ੍ਹਾਂ ਦੇ ਸਟਾਫ਼ ਮੈਂਬਰਾਂ ਵਲੋਂ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਇੰਚਾਰਜ ਮੈਡਮ ਕੰਚਨ ਰਾਣੀ ਨੇ ਦੱਸਿਆ ਕਿ ਸਾਡੇ ਲਈ ਬੜੇ ਮਾਣ-ਵਾਲੀ ਗੱਲ ਹੈ ਕਿ ਸੂਬੇ ਦੇ ਸਾਰੇ ਸਕੂਲਾਂ ਨਾਲੋਂ ਸਾਡੇ ਸਕੂਲ ਦੇ ਸਭ ਤੋਂ ਵੱਧ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੇ ਚੇਅਰਮੈਨ ਭੁਪਿੰਦਰ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਵਾਈਸ ਪਿ੍ੰਸੀਪਲ ਕਮਲੇਸ਼ ਗੁਪਤਾ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੀ.ਐੱਚ.ਸੀ. ਹਠੂਰ ਵਿਖੇ ਡੇਂਗੂ ਸੰਬੰਧੀ ਜਾਗਰੂਕਤਾ ਕੈਂਪ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਦੀ ਵੰਡ ਕੀਤੀ
Ad Position 24