22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਜੱਟਪੁਰਾ ਵਿਖੇ ਲੜਕੀਆਂ ਦੇ ਸਮੂਹਿਕ ਵਿਆਹਾਂ ਸੰਬੰਧੀ ਪੋਸਟਰ ਜਾਰੀ

Ad Position 21
No active advertisement
ਅਜੀਤ ਡੈਸਕ 28-09-2025
ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜੱਟਪੁਰਾ ਵਿਖੇ ਸੁਆਮੀ ਦਰਬਾਰਾ ਸਿੰਘ ਦੀ ਯਾਦ ਨੂੰ ਸਮਰਪਿਤ ਸਾਬਕਾ ਸਰਪੰਚ ਗੁਰਮੀਤ ਸਿੰਘ ਗਰੇਵਾਲ ਅਤੇ ਉਨ੍ਹਾਂ ਦੇ ਸਪੁੱਤਰ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਦੇ ਪਰਿਵਾਰ ਵਲੋਂ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾ ਰਹੇ ਹਨ | ਜਿਸ ਪ੍ਰੋਗਰਾਮ ਦਾ ਅੱਜ ਚੰਦ ਸਿੰਘ ਡੱਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਲੁਧਿਆਣਾ (ਦਿਹਾਤੀ), ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਬਿਕਰਮਜੀਤ ਸਿੰਘ ਖ਼ਾਲਸਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਯੂਥ ਅਕਾਲੀ ਦਲ ਦੇ ਮੁੱਖ ਬੁਲਾਰੇ ਪ੍ਰਭਜੋਤ ਸਿੰਘ ਧਾਲੀਵਾਲ ਵਲੋਂ ਪੋਸਟਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਪੋਸਟਰ ਜਾਰੀ ਕਰਦਿਆਂ ਅਕਾਲੀ ਆਗੂਆਂ ਨੇ ਆਖਿਆ ਕਿ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਹੱਥ ਪੀਲੇ ਕਰਨਾ ਬੜਾ ਸ਼ਲਾਘਾਯੋਗ ਕਾਰਜ ਹੈ, ਇਸ ਲਈ ਸਾਨੂੰ ਸਭ ਨੂੰ ਅਜਿਹੇ ਭਲਾਈ ਵਾਲੇ ਕਾਰਜਾਂ 'ਚ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ, ਜਿਸ ਨਾਲ ਗਰੀਬ ਪਰਿਵਾਰ ਦੀ ਮਦਦ ਹੋ ਸਕੇ | ਇਸ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਮਿੰਟੂ ਜੱਟਪੁਰਾ ਨੇ ਦੱਸਿਆ ਕਿ ਸੁਆਮੀ ਦਰਬਾਰਾ ਸਿੰਘ ਦੀ ਯਾਦ ਨੂੰ ਸਮਰਪਿਤ ਮਿਤੀ 22 ਅਕਤੂਬਰ 2025 ਨੂੰ ਪਿੰਡ ਜੱਟਪੁਰਾ (ਨੇੜੇ ਰਾਏਕੋਟ) ਵਿਖੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਹੱਥ ਪੀਲੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਕਾਰਜ ਵਿਚ ਵਿਆਹ ਦਾ ਸਾਰਾ ਖ਼ਰਚਾ ਉਨ੍ਹਾਂ ਦੇ ਪਰਿਵਾਰ ਵਲੋਂ ਉਠਾਇਆ ਜਾਵੇਗਾ ਅਤੇ ਇਸ ਕਾਰਜ ਲਈ ਕਿਸੇ ਤੋਂ ਵੀ ਕੋਈ ਦਾਨ ਰਾਸ਼ੀ ਨਹੀਂ ਲਈ ਜਾਵੇਗੀ | ਇਸ ਲਈ ਲੋੜਵੰਦ ਪਰਿਵਾਰ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ | ਇਸ ਮੌਕੇ ਮਨਿੰਦਰ ਸਿੰਘ ਮਨੀ, ਅਰਸ਼ਦੀਪ ਸਿੰਘ, ਸੁਖਬੀਰ ਸਿੰਘ ਨੱਥੋਵਾਲ, ਚਰਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਸ.ਪੀ ਨੂੰ ਸੱਦਾ ਦੇਣ ਪਹੁੰਚੇ ਸ੍ਰੀ ਰਾਮ ਲੀਲ੍ਹਾ ਦੁਸਹਿਰਾ ਕਮੇਟੀ ਅਹੁਦੇਦਾਰ ਅਗਲੀ ਖ਼ਬਰ ਸਿਵਲ ਹਸਤਪਾਲ ਸਿੱਧਵਾਂ ਬੇਟ ਵਿਖੇ ਰਾਤ ਨੂੰ ਸਿਹਤ ਸੇਵਾਵਾਂ ਹੋ ਜਾਂਦੀਆਂ ਠੱਪ
Ad Position 24