22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਿੰਡ ਕੁਲਾਰ 'ਚ ਪਰਾਲੀ ਪ੍ਰਬੰਧਨ ਤੇ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 28-09-2025
ਜਗਰਾਉਂ, 27 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਕੁਲਾਰ ਵਿਖੇ ਪਰਾਲੀ ਪ੍ਰਬੰਧਨ ਅਤੇ ਹਾੜੀ ਦੀਆਂ ਫ਼ਸਲਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ | ਇਸ ਕੈਂਪ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ਲੁਧਿਆਣਾ ਰਾਕੇਸ਼ ਕੁਮਾਰ ਨੇ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ, ਐੱਸ.ਪੀ. ਹੈੱਡਕੁਆਰਟਰ ਜਗਰਾਉਂ ਸ੍ਰੀ ਆਰ.ਐੱਸ. ਦਿਓਲ ਵੀ ਮੌਜੂਦ ਸਨ | ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕੁਦਰਤ ਨਾਲ ਖਿਲਵਾੜ ਕਰਨਾ ਹੈ ਅਤੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਸਾਨੂੰ ਸਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ | ਰਾਕੇਸ਼ ਕੁਮਾਰ ਨੇ ਕਿਹਾ ਕਿ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਬੇਸ਼ੱਕ ਭਾਰੀ ਗਿਰਾਵਟ ਆਈ ਹੈ ਪਰ ਹਾਲੇ ਇਸ ਵਿਚ ਹੋਰ ਸੁਧਾਰ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਮਾਮਲੇ ਵਿਚ ਕਾਨੂੰਨ ਬੇਹੱਦ ਸਖ਼ਤ ਹੈ ਸਾਨੂੰ ਇਸਦਾ ਬਦਲ ਲੱਭਣਾ ਲਾਜ਼ਮੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਲਈ ਤੱਤਪਰ ਹੈ ਅਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨ੍ਹਾਂ ਸਾੜੇ ਖੇਤ ਵਿਚ ਮਿਲਾਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣਾ ਚਾਹੀਦਾ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਅਗਲੀਆਂ ਫ਼ਸਲਾਂ ਦੀ ਬਿਜਾਈ ਕਰਨ | ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਅਤੇ ਐੱਸ.ਪੀ. ਹੈੱਡਕੁਆਟਰ ਜਗਰਾਉਂ ਸ੍ਰੀ ਆਰ.ਐੱਸ. ਦਿਓਲ ਵਲੋਂ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਜਗਰਾਉਂ ਜਗਤਇੰਦਰ ਸਿੰਘ, ਇੰਜੀਨੀਅਰ ਅਮਨਪ੍ਰੀਤ ਸਿੰਘ ਘਈ, ਸਰਪੰਚ ਬਲਰਾਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਖਾੜਾ ਨਹਿਰ 'ਤੇ ਸੜਕ ਦਬਣ ਕਾਰਨ ਟਰਾਲਾ ਪਲਟਿਆ ਅਗਲੀ ਖ਼ਬਰ ਸਿੱਧਵਾਂ ਕਾਲਜ ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਵਲੋਂ ਪ੍ਰਸਾਰ ਭਾਸ਼ਨ
Ad Position 24