22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਭਾਈ ਦਇਆ ਸਿੰਘ ਦੀ ਯਾਦ 'ਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਮਾਗਮ

Ad Position 21
No active advertisement
ਅਜੀਤ ਡੈਸਕ 28-09-2025
ਰਾੜਾ ਸਾਹਿਬ, 27 ਸਤੰਬਰ (ਸੁਖਵੀਰ ਸਿੰਘ ਚਣਕੋਈਆਂ)-ਭਾਈ ਦਇਆ ਸਿੰਘ ਜੀ ਦਾ ਜੋਤੀ ਜੋਤਿ ਦਿਵਸ ਸੰਪ੍ਰਦਾਇ ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਅਮਰ ਸਿੰਘ ਵਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ (ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ) ਅਬਿਚਲ ਨਗਰ ਨਾਂਦੇੜ ਵਿਖੇ ਮਨਾਇਆ ਗਿਆ | ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਸੰਪ੍ਰਦਾਇ ਦੇ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋਂ ਸਾਜੇ ਪੰਜ ਪਿਆਰਿਆਂ ਦੇ ਮੁਖੀ ਭਾਈ ਦਇਆ ਸਿੰਘ ਤੋਂ ਚੱਲੀ ਆ ਰਹੀ ਸੰਪ੍ਰਦਾਇ ਰਾੜਾ ਸਾਹਿਬ ਵਲੋਂ ਭਾਈ ਸਾਹਿਬ ਦੀ ਯਾਦ 'ਚ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ | ਭਾਈ ਦਇਆ ਸਿੰਘ ਦੀ ਯਾਦ 'ਚ ਕਰਵਾਏ ਗਏ ਸਮਾਗਮ 'ਚ ਜਿੱਥੇ ਮਹਾਂਪੁਰਸ਼ਾਂ ਦੇ ਹਜ਼ੂਰੀ ਕੀਰਤਨੀ ਜਥੇ ਦੇ ਸਿੰਘਾਂ ਵਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਵਿਚ ਹਾਜ਼ਰੀ ਭਰੀ, ਉੱਥੇ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਗੁਰਦੁਆਰਾ ਲੰਗਰ ਸਾਹਿਬ ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਅਤੇ ਸੰਤ ਬਾਬਾ ਬਲਵਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ | ਸਮਾਗਮ ਦੀ ਸੰਪੂਰਨਤਾ ਸਮੇਂ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਜਥੇਦਾਰ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵੱਲੋਂ ਤਖ਼ਤ ਸਾਹਿਬ ਦੀ ਮਰਿਆਦਾ ਅਨੁਸਾਰ ਰਾੜਾ ਸਾਹਿਬ ਦੇ ਮੁਖੀ ਸੰਤ ਅਮਰ ਸਿੰਘ ਨੂੰ ਦਸਤਾਰ, ਸਿਰੋਪਾਉ, ਸ੍ਰੀ ਸਾਹਿਬ, ਲੋਈ ਅਤੇ ਪੁਸ਼ਾਕਾ ਪਹਿਨਾ ਕੇ ਵਿਸ਼ੇਸ਼ ਸਨਮਾਨ ਕੀਤਾ ਅਤੇ ਨਾਲ ਹੀ ਮਹਾਂਪੁਰਸ਼ਾਂ ਦੇ ਹਜ਼ੂਰੀ ਜਥੇ ਦੇ ਜਥੇਦਾਰ ਭਾਈ ਬਾਵਾ ਸਿੰਘ ਤੋਂ ਇਲਾਵਾ ਬਾਬਾ ਗੁਰਮੁਖ ਸਿੰਘ ਆਲੋਵਾਲ, ਭਾਈ ਜਗਜੀਤ ਸਿੰਘ ਜੈਪੁਰ, ਭਾਈ ਗੁਰਨਾਮ ਸਿੰਘ ਅੜੈਚਾਂ, ਪਿ੍ੰਸੀਪਲ ਗੁਰਨਾਮ ਕੌਰ ਚੰਡੀਗੜ੍ਹ, ਭਾਈ ਸਕਿੰਦਰ ਸਿੰਘ ਕਨੇਡਾ, ਭਾਈ ਜਸਵੀਰ ਸਿੰਘ ਕੋਹਲੀ, ਭਾਈ ਕੁਲਦੀਪ ਸਿੰਘ, ਭਾਈ ਸੁਖਵਿੰਦਰ ਸਿੰਘ ਕਾਟੀ, ਭਾਈ ਰਣਵੀਰ ਸਿੰਘ, ਭਾਈ ਪਰਮਜੀਤ ਸਿੰਘ ਲੱਡੂ, ਭਾਈ ਪਰਮਜੀਤ ਸਿੰਘ, ਭਾਈ ਪਰਮਜੀਤ ਸਿੰਘ ਪੰਮਾ, ਭਾਈ ਕੁਲਦੀਪ ਸਿੰਘ ਬਿਲਗਾ, ਭਾਈ ਲਖਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਬੰਟੀ, ਭਾਈ ਸੁਖਵੀਰ ਸਿੰਘ, ਭਾਈ ਰਾਮ ਸਿੰਘ ਬੱਬੇਹਾਲੀ, ਭਾਈ ਗਗਨਦੀਪ ਸਿੰਘ, ਭਾਈ ਲੱਖਾ ਸਿੰਘ, ਭਾਈ ਗੋਬਿੰਦ ਸਿੰਘ, ਰਣਜੀਤ ਸਿੰਘ ਜੀਤਾ, ਭਾਈ ਸੁਦਾਗਰ ਸਿੰਘ, ਭਾਈ ਜੋਗਿੰਦਰ ਸਿੰਘ, ਹਰਜੀਤ ਸਿੰਘ ਮਹੋਲੀ, ਮਨਜੀਤ ਸਿੰਘ ਅੱਬੂਵਾਲ ਦਾ ਵੀ ਵਿਸ਼ੇਸ਼ ਸਨਮਾਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਧੜੇ੍ਹਬੰਦੀ ਤੋਂ ਉੱਪਰ ਉੱਠ ਕੇ ਹੜ੍ਹ ਪੀੜਤਾਂ ਦੀ ਮਦਦ ਕਰਨੀ ਚਾਹੀਦੀ ਹੈ-ਸਿੱਧੂ ਅਗਲੀ ਖ਼ਬਰ ਲੋਕ ਕਲਿਆਣ ਮੇਲੇ ਦਾ ਸੈਂਕੜੇ ਸਟਰੀਟ ਵੈਂਡਰਾਂ ਲਿਆ ਲਾਹਾ
Ad Position 24