ਹਲਵਾਰਾ, 27 ਸਤੰਬਰ (ਮਨਦੀਪ ਸਿੰਘ ਉੱਭੀ)-ਸੂਬੇ ਵਿਚ ਬੀਤੇ ਦਿਨੀਂ ਆਏ ਭਿਆਨਕ ਹੜ੍ਹਾਂ ਦੀ ਮਾਰ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਲੱਖਾਂ ਦੀ ਗਿਣਤੀ ਅੰਦਰ ਲੋਕਾਂ ਤੇ ਪਰਿਵਾਰਾਂ ਦੀ ਮਦਦ ਧੜੇਬੰਦੀ ਤੋਂ ਉਪਰ ਉੱਠ ਕੇ ਕਰਨੀ ਸਭਨਾਂ ਦਾ ਨੈਤਿਕ ਫ਼ਰਜ਼ ਹੈ ਤੇ ਇਸ ਬਿਪਤਾ ਦੀ ਘੜੀ ਵਿਚ ਪਰਿਵਾਰਾਂ ਦੀ ਬਾਂਹ ਫੜ੍ਹਨੀ ਬਹੁਤ ਜ਼ਰੂਰੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਤੇ ਸਿੱਧੂ ਫ਼ਾਰਮ ਹਾਊਸ ਦੇ ਮਾਲਕ ਬ੍ਰਹਮਦੀਪ ਸਿੰਘ ਸਿੱਧੂ ਨੇ ਕਰਦਿਆਂ ਕਿਹਾ ਕਿ ਭਾਵੇਂ ਕਿ ਇਸ ਦੌਰਾਨ ਬਹੁਤ ਸੰਸਥਾਵਾਂ, ਕਲਾਕਾਰਾਂ ਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਨੇ ਆਪਣੇ ਕਾਰਜ ਜਾਰੀ ਰੱਖੇ ਹੋਏ ਹਨ, ਪ੍ਰੰਤੂ ਪੀੜਤ ਪਰਿਵਾਰਾਂ ਦੇ ਪੁਨਰਵਾਸ ਤੇ ਮੁੜ ਵਸੇਬੇ ਤੱਕ ਅਜੇ ਇਨ੍ਹਾਂ ਪੀੜਤਾਂ ਦੀ ਮਦਦ ਜਾਰੀ ਰੱਖਣਾ ਮਹਾਨ ਪੁੰਨ ਦਾ ਕਾਰਜ ਹੋਵੇਗਾ | ਬ੍ਰਹਮਦੀਪ ਸਿੰਘ ਸਿੱਧੂ ਨੇ ਅੱਗੇ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬੀਆਂ ਨੇ ਇਕਜੁੱਟ ਹੋ ਕੇ ਕੀਤੀ ਮਦਦ ਨੇ ਦੁਨੀਆਂ ਭਰ 'ਚ ਮਿਸਾਲ ਕਾਇਮ ਕੀਤੀ ਹੈ ਤੇ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਨੂੰ ਲੀਹ 'ਤੇ ਲਿਆਉਣ ਲਈ ਅਜੇ ਵੀ ਬਹੁਤ ਕੁਝ ਕੀਤੇ ਜਾਣ ਦੀ ਲੋੜ ਹੈ |