ਰਾਏਕੋਟ, 27 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸਵਾਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪਿ੍ੰਸੀਪਲ ਮੈਡਮ ਡਾ: ਰਜਨੀ ਬਾਲਾ ਦੀ ਅਗਵਾਈ ਹੇਠ ਐੱਨ.ਐੱਸ.ਐੱਸ ਯੂਨਿਟ ਦੇ 7 ਰੋਜ਼ਾ ਕੈਂਪ ਦੀ ਸਮਾਪਤੀ ਹੋਈ | ਸਮਾਪਤੀ ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਕੀਤੀ ਗਈ | ਪ੍ਰੋਗਰਾਮ ਦੌਰਾਨ ਐੱਨ.ਐੱਸ.ਐੱਸ ਦੇ 7 ਦਿਨਾਂ ਦੀਆਂ ਗਤੀਵਿਧੀਆਂ ਬਾਰੇ ਇਕ ਵੀਡੀਓ ਕਲਿੱਪ ਦੁਆਰਾ ਦਰਸਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ: ਰਜਨੀ ਬਾਲਾ ਨੇ ਕਿਹਾ ਕਿ ਐੱਨ.ਐੱਸ.ਐੱਸ ਕੈਂਪ ਦੀ ਸਫ਼ਲਤਾ ਵਿਚ ਯੂਨਿਟ ਦੀਆਂ ਵਲੰਟੀਅਰਾਂ ਅਤੇ ਉਨ੍ਹਾਂ ਦੇ ਇੰਚਾਰਜ ਸਾਹਿਬਾਨਾਂ ਦਾ ਬੇ-ਮਿਸਾਲ ਯੋਗਦਾਨ ਰਿਹਾ | ਐੱਨ.ਐਸ.ਐਸ ਵਲੰਟੀਅਰਾਂ ਨੇ ਜਿੱਥੇ ਆਪਣੀ ਟੀਮ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ, ਉੱਥੇ ਹੀ ਸੇਵਾ, ਸਮਰਪਣ ਅਤੇ ਅਨੁਸ਼ਾਸਨ ਦੇ ਸਿਧਾਂਤਾਂ ਨੂੰ ਅਮਲ ਵਿਚ ਲਿਆਉਣ ਸਬੰਧੀ ਮਦਦ ਕੀਤੀ | ਐੱਨ.ਐੱਸ.ਐੱਸ ਦੇ ਇਸ ਉਪਰਾਲੇ ਲਈ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਸਕੱਤਰ ਸ੍ਰੀ ਰਜਿੰਦਰ ਕੌੜਾ ਵਲੋਂ ਐੱਨ.ਐੱਸ.ਐੱਸ ਯੂਨਿਟ ਦੇ ਪ੍ਰੋਗਰਾਮ ਅਫ਼ਸਰ ਮੈਡਮ ਸਤਬੀਰ ਅਤੇ ਅਸਿਸਟੈਂਟ ਮੈਡਮ ਜਸਮੀਤ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਕਰਨ ਲਈ ਪ੍ਰੇਰਿਤ ਕੀਤਾ |