22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵਿਧਾਇਕ ਦਿਆਲਪੁਰਾ ਦੀ ਅਗਵਾਈ ਹੇਠ ਲੱਗ ਰਿਹਾ ਖ਼ੂਨਦਾਨ ਕੈਂਪ ਇਤਿਹਾਸ ਸਿਰਜੇਗਾ

Ad Position 21
No active advertisement
ਅਜੀਤ ਡੈਸਕ 28-09-2025
ਮਾਛੀਵਾੜਾ ਸਾਹਿਬ, 27 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹਲਕਾ ਸਮਰਾਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਖ਼ੂਨਦਾਨ ਕੈਂਪ ਇਤਿਹਾਸ ਸਿਰਜੇਗਾ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਲੋਨਾਈਜ਼ਰ ਸਰਪੰਚ ਭੁਪਿੰਦਰ ਸਿੰਘ, ਕੌਂਸਲਰ ਪ੍ਰਕਾਸ਼ ਕੌਰ, ਕੌਂਸਲਰ ਕਿਸ਼ੋਰ ਕੁਮਾਰ ਅਤੇ ਢਾਡੀ ਨਿਰੰਜਨ ਨੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ ਅੱਜ 28 ਸਤੰਬਰ ਦਿਨ ਐਤਵਾਰ ਨੂੰ ਮਹਾਰਾਜਾ ਰਿਜ਼ੋਰਟਸ, ਸਮਰਾਲਾ ਵਿਖੇ 9 ਵਜੇ ਤੋਂ 2 ਵਜੇ ਤੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ¢ ਉਨ੍ਹਾਂ ਹਲਕਾ ਸਮਰਾਲਾ ਤੇ ਆਸਪਾਸ ਦੇ ਨੌਜਵਾਨ ਵੱਧ ਤੋਂ ਵੱਧ ਖ਼ੂਨਦਾਨ ਕਰਨ ਤਾਂ ਜੋ ਲੋੜਵੰਦਾਂ ਦੀ ਸਹਾਇਤਾ ਹੋ ਸਕੇ¢ ਉਨ੍ਹਾਂ ਕਿਹਾ ਕਿ ਬਲਾਕ ਮਾਛੀਵਾੜਾ ਦੇ ਪਿੰਡਾਂ ਵਿਚ ਜਾ ਕੇ ਨੌਜਵਾਨਾਂ ਨੂੰ ਕੈਂਪ ਸਬੰਧੀ ਉਤਸ਼ਾਹਿਤ ਕੀਤਾ ਜਾ ਰਿਹਾ ਤਾਂ ਜੋ ਵੱਧ ਤੋਂ ਵੱਧ ਗਿਣਤੀ 'ਚ ਨੌਜਵਾਨ ਇੱਥੇ ਪਹੁੰਚ ਸਕਣ¢ ਉਕਤ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵਲੋਂ ਲੋਕ ਸੇਵਾ ਦੇ ਨਾਲ ਇਹ ਸਮਾਜ ਸੇਵੀ ਕਾਰਜ ਵੀ ਕੀਤੇ ਜਾ ਰਹੇ ਹਨ, ਜਿਸ ਵਿਚ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਭ ਨੂੰ ਭਾਗ ਲੈਣਾ ਚਾਹੀਦਾ ¢
Ad Position 22
No active advertisement
ਪਿਛਲੀ ਖ਼ਬਰ ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਵਰਕਸ਼ਾਪ ਅਗਲੀ ਖ਼ਬਰ ਭੁਪਿੰਦਰ ਸਿੰਘ ਗਹਿਰੀ ਬਣੇ ਜ਼ਿਲ੍ਹਾ ਕਾਂਗਰਸ ਕਿਸਾਨ ਸੈੱਲ ਦੇ ਉਪ ਪ੍ਰਧਾਨ <br/>
Ad Position 24