ਹਲਵਾਰਾ, 27 ਸਤੰਬਰ (ਮਨਦੀਪ ਸਿੰਘ ਉੱਭੀ)-ਸਰਕਾਰੀ ਹਾਈ ਸਕੂਲ ਐਤੀਆਣਾ ਲਈ ਪਿੰਡ ਦੇ ਦਾਨੀ ਸੱਜਣਾਂ ਵਲੋਂ ਵੱਡੀ ਪੱਧਰ 'ਤੇ ਦਾਨ ਕੀਤਾ ਜਾ ਰਿਹਾ ਹੈ | ਇਸੇ ਲੜੀ ਤਹਿਤ ਪਿੰਡ ਦੇ ਕੁਝ ਦਾਨੀ ਪਰਿਵਾਰਾਂ ਵਲੋਂ ਨੌਜਵਾਨ ਸਭਾ ਦੇ ਗੁਰਮੇਲ ਸਿੰਘ ਤੇ ਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਐੱਸ. ਐੱਮ. ਸੀ. ਕਮੇਟੀ ਮੈਂਬਰ ਮਹਿੰਦਰ ਸਿੰਘ ਐਤੀਆਣਾ ਦੇ ਯਤਨਾਂ ਸਦਕਾ ਸਰਕਾਰੀ ਹਾਈ ਸਕੂਲ ਐਤੀਆਣਾ ਨੂੰ ਇਨਵਰਟਰ ਦਾਨ ਕੀਤਾ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਹਰਪ੍ਰੀਤ ਕੌਰ ਨੇ ਕਿਹਾ ਕਿ ਪਿੰਡ ਐਤੀਆਣਾ ਦੇ ਦਾਨੀ ਪਰਿਵਾਰ ਹਮੇਸ਼ਾਂ ਸਕੂਲ ਦੀ ਬਿਹਤਰੀ ਲਈ ਕੰਮ ਕਰਦੇ ਰਹਿੰਦੇ ਹਨ ਤੇ ਸਕੂਲ ਦਾ ਸਟਾਫ਼ ਵੀ ਬੱਚਿਆਂ ਨੂੰ ਬਹੁਤ ਜ਼ਿਆਦਾ ਮਿਹਨਤ ਨਾਲ ਪੜ੍ਹਾਉਂਦਾ ਹੈ | ਸਕੂਲ ਦੇ ਸੀਨੀਅਰ ਅਧਿਆਪਕ ਹਰਜੀਤ ਸਿੰਘ ਸੁਧਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਚਾਰ ਮਹੀਨਿਆਂ ਵਿਚ ਸਕੂਲ 'ਚ ਪਿੰਡ ਦੇ ਦਾਨੀ ਪਰਿਵਾਰਾਂ ਵਲੋਂ ਲਗਪਗ 25 ਲੱਖ ਰੁਪਏ ਦੇ ਕੰਮ ਕਰਵਾਏ ਗਏ ਹਨ ਤੇ ਹੋਰ ਵੀ ਕੰਮ ਚੱਲ ਰਹੇ ਹਨ | ਉਨ੍ਹਾਂ ਨੇ ਪਿੰਡ ਦੇ ਦਾਨੀ ਪਰਿਵਾਰਾਂ ਗ੍ਰਾਮ ਪੰਚਾਇਤ ਤੇ ਐੱਸ. ਐੱਮ. ਸੀ. ਕਮੇਟੀ ਦਾ ਧੰਨਵਾਦ ਕੀਤਾ | ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਹਰਪ੍ਰੀਤ ਕੌਰ ਤੋਂ ਬਿਨਾਂ ਮਾ: ਹਰਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਮਿੰਦਰ ਸਿੰਘ, ਧਰਮਜੀਤ ਸਿੰਘ, ਰਮਨਦੀਪ ਸਿੰਘ, ਹਰਦੇਵ ਸਿੰਘ, ਗੁਰਪ੍ਰੀਤ ਸਿੰਘ, ਰਾਮ ਆਸਰਾ ਚੌਧਰੀ, ਮੈਡਮ ਕਰਮਜੀਤ ਕੌਰ, ਮਨਪ੍ਰੀਤ ਕੌਰ, ਸੁਰਿੰਦਰ ਕੌਰ ਅਤੇ ਸੰਦੀਪ ਰਾਣੀ, ਬਲਵਿੰਦਰ ਕੌਰ ਆਦਿ ਹਾਜ਼ਰ ਸਨ |