22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੁਆਵਜ਼ੇ ਦੀ ਮੰਗ ਨੂੰ ਲੈ ਕੇ ਬੀ.ਕੇ.ਯੂ ਡਕੌਂਦਾ 29 ਨੂੰ ਕਰੇਗੀ ਕਿਸਾਨ ਇਕੱਤਰਤਾ-ਚੱਕ ਭਾਈਕਾ

Ad Position 21
No active advertisement
ਅਜੀਤ ਡੈਸਕ 28-09-2025
ਰਾਏਕੋਟ, 27 ਸਤੰਬਰ (ਸੁਸ਼ੀਲ)-ਇਲਾਕੇ ਦੇ ਕਿਸਾਨਾਂ ਦੀ ਗਰੀਨ ਫੀਲਡ ਹਾਈਵੇ ਲਈ ਸਰਕਾਰ ਵਲੋਂ ਐਕਵਾਇਰ ਕੀਤੀ ਗਈ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਵਲੋਂ ਬੀ.ਕੇ.ਯੂ ਡਕੌਂਦਾ ਦੀ ਅਗਵਾਈ ਹੇਠ ਨੇੜਲੇ ਪਿੰਡ ਰਾਮਗੜ੍ਹ ਸਿਵੀਆਂ ਵਿਖੇ ਲਗਾਏ ਗਏ ਪੱਕੇ ਰੋਸ ਧਰਨੇ ਦੇ ਅੱਜ 12ਵੇਂ ਦਿਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਚੱਕ ਭਾਈਕਾ ਨੇ ਐਲਾਨ ਕੀਤਾ ਕਿ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਸਮਾਂ ਆ ਗਿਆ ਹੈ, ਕਿਉਂਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਗੰਭੀਰ ਨਹੀ ਹੈਾ | ਉਨ੍ਹਾਂ ਕਿਹਾ ਕਿ ਬੀ.ਕੇ.ਯੂ ਡਕੌਂਦਾ ਇਸ ਸਬੰਧ ਵਿਚ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ 29 ਸਤੰਬਰ ਦਿਨ ਸੋਮਵਾਰ ਨੂੰ ਕਿਸਾਨਾਂ ਦੀ ਵੱਡੀ ਇਕੱਤਰਤਾ ਕਰਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਇਨਸਾਫ਼ ਮਿਲਣ ਤੱਕ ਜਾਰੀ ਰਹੇਗਾ | ਇਸ ਸਮੇਂ ਪ੍ਰਧਾਨ ਜਗਦੇਵ ਸਿੰਘ ਸਿਵੀਆ, ਪ੍ਰਧਾਨ ਗੁਰਜੀਤ ਸਿੰਘ ਬੋਪਾਰਾਏ ਖੁਰਦ, ਜਗਦੀਪ ਸਿੰਘ ਸਿਵੀਆਂ, ਹਰਮਿੰਦਰ ਸਿੰਘ ਬੋਪਾਰਾਏ, ਸਰਪੰਚ ਹਰਪ੍ਰੀਤ ਸਿੰਘ ਬੋਪਾਰਾਏ ਖੁਰਦ, ਸਤਬੀਰ ਸਿੰਘ ਬੋਪਾਰਾਏ ਖੁਰਦ, ਲਖਵੀਰ ਸਿੰਘ ਬੋਪਾਰਾਏ ਖੁਰਦ, ਮਨਜੀਤ ਸਿੰਘ ਬੋਪਾਰਾਏ ਖੁਰਦ, ਰਾਜਵਿੰਦਰ ਸਿੰਘ ਸਿਵੀਆਂ, ਸੀਰਾ ਸਿੰਘ ਬੋਪਾਰਾਏ, ਬਲਕਾਰ ਸਿੰਘ ਬੋਪਾਰਾਏ, ਤਾਰਾ ਸਿੰਘ ਬੋਪਾਰਾਏ, ਪ੍ਰਭਜੋਤ ਸਿੰਘ ਬੋਪਾਰਾਏ, ਚਾਰਲਸ ਸਿੰਘ ਸਿਵੀਆਂ, ਗੁਰਵਿੰਦਰ ਸਿੰਘ ਸਿਵੀਆਂ, ਗੁਰਿੰਦਰ ਸਿੰਘ ਸਿਵੀਆਂ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜੀ. ਟੀ. ਬੀ. ਕਾਲਜ ਦਾਖਾ ਐੱਨ.ਐੱਸ.ਐੱਸ ਕੈਂਪ ਦੇ ਦੂਸਰੇ ਦਿਨ ਵਿਦਿਆਰਥੀਆਂ ਵਲੋਂ ਯੋਗ ਅਭਿਆਸ ਅਗਲੀ ਖ਼ਬਰ ਡੀ. ਏ. ਵੀ. ਸਕੂਲ ਦੀਆਂ ਖਿਡਾਰਨਾਂ ਨੇ ਖੇਲੋ ਇੰਡੀਆ ਵੋਮੈਨ ਕਿੱਕ ਬਾਕਸਿੰਗ ਲੀਗ ਵਿਚ ਜਿੱਤੇ ਮੈਡਲ
Ad Position 24