ਚੌਂਕੀਮਾਨ, 27 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਬਾਸੀਆਂ ਬੇਟ ਵਿਖੇ 'ਆਪ' ਆਗੂ ਬੇਅੰਤ ਸਿੰਘ ਬਾਸੀਆਂ ਦੇ ਗ੍ਰਹਿ ਵਿਖੇ 'ਆਪ' ਦੇ ਹਲਕਾ ਦਾਖਾ ਨੇ ਨਵ-ਨਿਯੁਕਤ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਪੁੱਜੇ, ਜਿੱਥੇ ਉਨ੍ਹਾਂ ਦਾ ਪਿੰਡ ਪੁੱਜਣ 'ਤੇ ਪਤਵੰਤੇ ਸੱਜਣਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਬਲਕਾਰ ਸਿੰਘ ਲਾਡੀ ਸਰਪੰਚ ਸਿੱਧਵਾਂ ਬੇਟ ਵੀ ਪਹੁੰਚੇ | ਇਸ ਮੌਕੇ 'ਆਪ' ਆਗੂ ਬੇਅੰਤ ਸਿੰਘ ਬਾਸੀਆਂ, ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ, ਬਲਵਿੰਦਰ ਸਿੰਘ ਬੱਲ, ਪ੍ਰਧਾਨ ਅਮਰ ਸਿੰਘ ਬਾਸੀ, ਮਾ: ਕੁਲਦੀਪ ਸਿੰਘ, ਮਾ: ਯਾਦਵਿੰਦਰ ਸਿੰਘ ਤੇ ਨੰਬਰਦਾਰ ਮਨਜੀਤ ਸਿੰਘ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਵਲੋਂ ਹਲਕਾ ਦਾਖਾ ਨੇ ਨਵ-ਨਿਯੁਕਤ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਨਾਲ ਹੀ ਬਲਕਾਰ ਸਿੰਘ ਲਾਡੀ ਸਰਪੰਚ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਨੇ 'ਆਪ' ਆਗੂ ਬੇਅੰਤ ਸਿੰਘ ਬਾਸੀਆਂ ਸਮੇਤ ਪਿੰਡ ਬਾਸੀਆਂ ਬੇਟ ਦੇ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਵੱਡਾ ਮਾਣ ਦਿੱਤਾ | ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸਿੱਖਿਆ ਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣਾ ਹੈ, ਜਿਸ ਤਹਿਤ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਿੱਖਿਆ ਕ੍ਰਾਂਤੀ ਤੇ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਮੁਹੱਲਾ ਕਲੀਨਿਕ ਬਣਾਏ ਹਨ | 'ਆਪ' ਆਗੂ ਬੇਅੰਤ ਸਿੰਘ ਬਾਸੀਆ ਤੇ ਸਾਬਕਾ ਸਰਪੰਚ ਹਰਬੰਸ ਸਿੰਘ ਬਿੱਲੂ ਖੰਜਰਵਾਲ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ, ਜਿੰਨ੍ਹਾਂ ਨੇ ਇਮਾਨਦਾਰ ਤੇ ਮਿਹਨਤੀ ਨੌਜਵਾਨ ਪਰਮਿੰਦਰ ਸਿੰਘ ਸਿੱਧੂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ | ਇਸ ਮੌਕੇ ਜਸਵੀਰ ਸਿੰਘ ਮੱਲ੍ਹੀ, ਜਗਤਾਰ ਸਿੰਘ ਬੱਲ, ਬਲਵੰਤ ਸਿੰਘ ਬੱਲ, ਪਿਆਰਾ ਸਿੰਘ, ਕਾਕਾ ਬਾਸੀਆਂ, ਪਿ੍ਤਪਾਲ ਸਿੰਘ ਸਨੀ ਸੇਖੋਂ, ਹਰਪ੍ਰੀਤ ਸਿੰਘ ਬੱਲ, ਚਰਨਜੀਤ ਸਿੰਘ ਬੱਲ, ਡੀ.ਕੇ. ਬਾਸੀਆ, ਜਗਤਾਰ ਸਿੰਘ, ਪਰਵਿੰਦਰ ਸਿੰਘ ਬਾਸੀਆਂ, ਗੁਰਚਰਨ ਸਿੰਘ, ਬਹਾਦਰ ਸਿੰਘ, ਪ੍ਰੇਮ ਸਿੰਘ, ਕੇ.ਟੀ. ਬਾਸੀਆਂ ਆਦਿ ਹਾਜ਼ਰ ਸਨ |