22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਪਿੰਡ ਪੋਨਾ ਵਾਸੀਆਂ ਨੇ ਗਾਇਕ ਦੀ ਤੰਦਰੁਸਤੀ ਲਈ ਕੀਤੀ ਅਰਦਾਸ

Ad Position 21
No active advertisement
ਅਜੀਤ ਡੈਸਕ 28-09-2025
ਚੌਂਕੀਮਾਨ, 27 ਸਤੰਬਰ (ਤੇਜਿੰਦਰ ਸਿੰਘ ਚੱਢਾ)-ਹਲਕਾ ਜਗਰਾਉਂ ਦੇ ਪਿੰਡ ਪੋਨਾ ਦੇ ਜੰਮਪਲ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ (35) ਦਾ ਹਿਮਾਚਲ ਵਿਚ ਬਾਈਕਿੰਗ ਦੌਰਾਨ ਹਾਦਸਾ ਹੋਇਆ, ਜਿਸ ਵਿਚ ਗਾਇਕ ਰਾਜਵੀਰ ਜਵੰਦਾ ਗੰਭੀਰ ਰੂਪ ਵਿਚ ਫੱਟੜ ਹੋ ਗਿਆ ਸੀ, ਜਿਸ ਦਾ ਇਲਾਜ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਚੱਲ ਰਿਹਾ ਹੈ ਤੇ ਪਿੰਡ ਪੋਨਾ ਵਿਚ ਜਿਵੇਂ ਹੀ ਇਸ ਹਾਦਸੇ ਦਾ ਪਤਾ ਚੱਲਿਆ ਤਾਂ ਪੂਰਾ ਪਿੰਡ ਗੁਰਦੁਆਰਾ ਸਾਹਿਬ ਪਹੁੰਚ ਗਿਆ ਤੇ ਰਾਜਵੀਰ ਜਵੰਦਾ ਦੀ ਤੰਦਰੁਸਤੀ ਤੇ ਚੜ੍ਹਦੀ ਕਲਾ ਲਈ ਗੁਰੂ ਸਾਹਿਬਾਨ ਅੱਗੇ ਅਰਦਾਸ ਕੀਤੀ ਗਈ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਸਾਬਕਾ ਸਰਪੰਚ ਗੁਰਬਿੰਦਰ ਸਿੰਘ ਪੋਨਾ, ਜਸਵੀਰ ਸਿੰਘ ਜੱਸੂ ਪੋਨਾ, ਪੰਚ ਗਗਨ ਪੋਨਾ, ਪੰਚ ਲੱਕੀ ਪੰਡਿਤ, ਮਾ: ਗੁਰਮੀਤ ਸਿੰਘ ਪੋਨਾ, ਮਾ: ਕਰਮਜੀਤ ਸਿੰਘ ਪੋਨਾ, ਨੰਬਰਦਾਰ ਰਾਜਵਿੰਦਰ ਸਿੰਘ, ਤੇਜਿੰਦਰ ਸਿੰਘ, ਹਾਕਮ ਪੋਨਾ ਮਨੀਲਾ, ਸਕੱਤਰ ਗੁਰਪ੍ਰੀਤ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਨੰਬਰਦਾਰ ਬਲਵਿੰਦਰ ਸਿੰਘ, ਨੰਬਰਦਾਰ ਪੂਰਨ ਸਿੰਘ, ਸ਼ਿਵ ਕੁਮਾਰ ਪੋਨਾ, ਪੰਚ ਗੁਰਪ੍ਰੀਤ ਸਿੰਘ, ਪ੍ਰਧਾਨ ਦਲਜੀਤ ਸਿੰਘ, ਬਲਜੀਤ ਸਿੰਘ, ਸਾਬਕਾ ਪੰਚ ਰਣਜੋਧ ਸਿੰਘ ਤੇ ਨੰਬਰਦਾਰ ਕੁਲਦੀਪ ਸਿੰਘ ਨੇ ਕਿਹਾ ਕਿ ਅਸੀਂ ਕਾਮਨਾ ਕਰਦੇ ਹਾਂ ਕਿ ਸਾਡੇ ਪਿੰਡ ਦਾ ਹੋਣਹਾਰ ਨੌਜਵਾਨ ਪੰਜਾਬੀ ਪ੍ਰਸਿੱਧ ਗਾਇਕ ਰਾਜਵੀਰ ਜਵੰਦਾ ਜਲਦੀ ਸਿਹਤਮੰਦ ਹੋ ਘਰ ਵਾਪਿਸ ਆਵੇ |
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਪੁਲਿਸ ਵਲੋਂ ਮੁਕਾਬਲੇ 'ਚ ਗੈਂਗਸਟਰ ਹਲਾਕ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਤਾਕਤਾਂ ਤੋਂ ਬਚਣ ਦੀ... ਅਗਲੀ ਖ਼ਬਰ ਪਿੰਡ ਬਾਸੀਆਂ ਬੇਟ ਵਿਖੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ ਦਾ ਕੀਤਾ ਸਨਮਾਨ
Ad Position 24