22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਵੈਦ ਸੁਖਦੇਵ ਸਿੰਘ ਰੰਗੀ ਨਹੀਂ ਰਹੇ, ਡੇਹਲੋਂ ਵਿਖੇ ਅੰਤਿਮ ਸੰਸਕਾਰ ਅੱਜ

Ad Position 21
No active advertisement
ਅਜੀਤ ਡੈਸਕ 28-09-2025
ਡੇਹਲੋਂ, 27 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੀਨੀਅਰ ਕਾਂਗਰਸੀ ਆਗੂ ਤੇ ਸਮਾਜ ਸੇਵੀ ਡਾ. ਵਰਿੰਦਰ ਸਿੰਘ ਰੰਗੀ ਸਮੇਤ ਸਮੂਹ ਪਰਿਵਾਰ ਨੂੰ ਅਸਹਿ ਸਦਮਾ ਪੁੱਜਿਆ, ਜਦੋਂ ਉਨ੍ਹਾਂ ਦੇ ਪਿਤਾ ਵੈਦ ਸੁਖਦੇਵ ਸਿੰਘ ਇਸ ਫਾਨੀ ਅਲਵਿਦਾ ਕਹਿ ਗਏ ¢ ਉਨ੍ਹਾਂ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਰੰਗੀ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ¢ ਇਸ ਦੁੱਖ ਦੀ ਘੜੀ 'ਚ ਐੱਸ. ਸੀ. ਸੈੱਲ ਡਿਪਾਰਟਮੈਂਟ ਦੇ ਚੇਅਰਮੈਨ ਕੁਲਦੀਪ ਸਿੰਘ ਕੇ. ਡੀ. ਵੈਦ ਸਾਬਕਾ ਵਿਧਾਇਕ, ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਘਵੱਦੀ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਸਾਬਕਾ ਚੇਅਰਮੈਨ ਰਣਜੀਤ ਸਿੰਘ ਮਾਂਗਟ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਦੀਪ ਸਿੰਘ ਬਿੱਟੂ ਡੇਹਲੋਂ, ਸਾਬਕਾ ਸਰਪੰਚ ਮਹਾਂ ਸਿੰਘ ਰੁੜਕਾ, ਸਰਪੰਚ ਪਰਮਦੀਪ ਸਿੰਘ ਦੀਪਾ ਡੇਹਲੋਂ, ਸਾਬਕਾ ਸਰਪੰਚ ਨਿਰਮਲ ਸਿੰਘ ਨਿੰਮ੍ਹਾ ਡੇਹਲੋਂ ਸਮੇਤ ਇਲਾਕੇ ਦੇ ਮੋਹਤਵਰ ਵਿਅਕਤੀਆਂ ਵਲੋਂ ਰੰਗੀ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਗਿਆ¢ ਪਰਿਵਾਰਕ ਮੈਂਬਰਾਂ ਅਨੁਸਾਰ ਸਵਰਗੀ ਵੈਦ ਸੁਖਦੇਵ ਸਿੰਘ ਰੰਗੀ ਦਾ ਅੰਤਿਮ ਸਸਕਾਰ ਅੱਜ 28 ਸਤੰਬਰ 2025 ਦਿਨ ਐਤਵਾਰ ਨੂੰ ਸਵੇਰੇ 9 ਵਜੇ ਡੇਹਲੋਂ ਵਿਖੇ ਨੰਗਲ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਏ. ਐਸ. ਮਾਡਰਨ ਸਕੂਲ ਦੇ ਖਿਡਾਰੀਆਂ ਦਾ ਅਥਲੈਟਿਕਸ ਚੈਂਪੀਅਨਸ਼ਿਪ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਾਈਾਡ ਮੇਕਰ ਰਾਹੀਂ ਸਹਿਜਪ੍ਰੀਤ ਨੇ ਹਾਸਲ ਕੀਤਾ ਯੂ. ਕੇ. ਦਾ ਸਟੱਡੀ ਵੀਜ਼ਾ
Ad Position 24