ਬੀਜਾ, 27 ਸਤੰਬਰ (ਅਵਤਾਰ ਸਿੰਘ ਜੰਟੀ ਮਾਨ/ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ, ਮੰਜੀ ਸਾਹਿਬ ਕੋਟਾਂ (ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੀ ਅੰਮਿ੍ਤਸਰ ਸਾਹਿਬ) ਵਿਖੇ ਪਿਛਲੇ ਕੁੱਝ ਅਰਸੇ ਤੋਂ ਲਗਾਤਾਰ ਏ. ਆਈ. (19) ਰਾਹੀਂ ਤਿਆਰ ਕੀਤੀਆਂ ਜਾ ਰਹੀਆਂ ਦਰਬਾਰ ਸਾਹਿਬ ਦੇ ਨਾਲ ਸੰਬੰਧਿਤ ਵਿਵਾਦਿਤ ਤੇ ਇਤਰਾਜ਼ਯੋਗ ਵੀਡੀਓ ਸੰਬੰਧੀ ਭਾਰੀ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਜ਼ਿਕਰਯੋਗ ਹੈ ਕਿ ਕੁੱਝ ਸ਼ਰਾਰਤੀ ਅਨਸਰਾਂ ਦੁਆਰਾ ਹਰਿਮੰਦਰ ਸਾਹਿਬ ਦੇ ਪਾਕ- ਪਵਿੱਤਰ ਅਕਸ ਅਤੇ ਸਿੱਖ- ਇਤਿਹਾਸ ਦੇ ਸਦੀਵੀ ਸੱਚ ਨੂੰ ਵਿਗਾੜਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ | ਇਸੇ ਤਹਿਤ ਕਦੇ ਤਾਂ ਦਰਬਾਰ ਸਾਹਿਬ 'ਤੇ ਬੰਬਾਂ ਦੇ ਹਮਲੇ, ਕਦੇ ਢਹਿ-ਢੇਰੀ ਕੀਤੇ ਜਾਣ ਦੇ ਦਿ੍ਸ਼ ਜਾਂ ਜਨੌਰਾਂ ਤੇ ਜਾਨਵਰਾਂ ਦੇ ਅਣਸੁਖਾਵੇਂ ਦਿ੍ਸ਼ਾਂ ਰਾਹੀਂ ਸਿੱਖ ਭਾਵਨਾਵਾਂ ਨੂੰ ਵਲੂੰਧਰਿਆ ਜਾ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਗਗਨਦੀਪ ਸਿੰਘ ਦੀ ਅਗਵਾਈ ਹੇਠ ਸਮੁੱਚੇ ਸਟਾਫ਼ ਵੱਲੋਂ ਅਜਿਹੀਆਂ ਘਿਨੌਣੀਆਂ ਹਰਕਤਾਂ ਲਈ ਜ਼ਿੰਮੇਵਾਰ ਅਨਸਰਾਂ ਨੂੰ ਨੱਥ ਪਾਉਣ ਲਈ ਸਰਕਾਰ ਨੂੰ ਅਪੀਲ ਕੀਤੀ ਗਈ | ਸੰਸਥਾ ਮੁਖੀ ਡਾ. ਗਗਨਦੀਪ ਸਿੰਘ ਵੱਲੋਂ ਅਜਿਹੇ ਅਨਸਰਾਂ ਦੇ ਨਾਪਾਕ ਇਰਾਦਿਆਂ ਤੇ ਨਾ-ਸਹਿਣਯੋਗ ਹਰਕਤਾਂ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ |