22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਭਾਜਪਾ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ- ਗਿੱਲ

Ad Position 21
No active advertisement
ਅਜੀਤ ਡੈਸਕ 28-09-2025
ਮਾਛੀਵਾੜਾ ਸਾਹਿਬ, 27 ਸਤੰਬਰ (ਰਾਜਦੀਪ ਸਿੰਘ ਅਲਬੇਲਾ)-ਭਾਜਪਾ ਸਰਕਾਰ ਨੇ ਪੰਜਾਬ ਨਾਲ ਹਮੇਸ਼ਾ ਵਿਤਕਰਾ ਹੀ ਕੀਤਾ ਹੈ ਕਿਉਂਕਿ ਪੰਜਾਬ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਕੇਵਲ 1600 ਕਰੋੜ ਰੁਪਏ ਦੇ ਕੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ¢ ਬਾਕੀ ਸੂਬਿਆਂ ਵਿਚ ਜਦਕਿ ਇਹ ਰਾਸ਼ੀ ਕਿਤੇ ਜ਼ਿਆਦਾ ਹੈ ¢ ਉਕਤ ਵਿਚਾਰਾਂ ਦਾ ਪ੍ਰਗਟਾਵਾ ਨੰਬਰਦਾਰ ਹਰਮਿੰਦਰ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ¢ ਉਨ੍ਹਾਂ ਕਿਹਾ ਕਿ ਬਿਹਾਰ ਵਿਚ ਆ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ 6 ਹਜ਼ਾਰ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ, ਜਿਸ ਤੋਂ ਸਾਫ਼ ਪਤਾ ਲੱਗ ਰਿਹਾ ਹੈ ਕਿ ਕੇਂਦਰ ਪੰਜਾਬ ਨਾਲ ਕੋਈ ਲਗਾਅ ਨਹੀਂ ¢ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹਜ਼ਾਰਾਂ ਕਿੱਲੋਮੀਟਰ ਦੇ ਕਰੀਬ ਸੜਕਾਂ ਅਤੇ ਕਾਫ਼ੀ ਪੁਲਾਂ ਦਾ ਨੁਕਸਾਨ ਹੋਇਆ | ਉਸ ਲਈ ਕਰੀਬ 2000 ਕਰੋੜ ਰੁਪਏ ਖ਼ਰਚ ਹੋ ਸਕਦੇ ਹਨ ¢ ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵੱਸਦੇ ਕਿਸਾਨਾਂ ਦੀ ਲੱਖਾਂ ਏਕੜ ਫ਼ਸਲ ਵੀ ਖ਼ਰਾਬ ਹੋ ਗਈ ਹੈ | ਜਿਸ ਲਈ ਸਮਾਜ ਸੇਵੀ ਜਥੇਬੰਦੀਆਂ, ਸਿਆਸੀ ਪਾਰਟੀਆਂ ਅਤੇ ਗਾਇਕ ਵੀ ਆਪਣੀਆਂ ਸੇਵਾਵਾਂ ਦੇ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਪਿੰਡ ਸ਼ਤਾਬਗੜ੍ਹ ਦਾ ਦੰਗਲ ਮੇਲਾ 30 ਨੂੰ
Ad Position 24