22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸਰਸਵਤੀ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 28-09-2025
ਦੋਰਾਹਾ, 27 ਸਤੰਬਰ (ਪੱਤਰ ਪ੍ਰੇਰਕ)-ਸਰਸਵਤੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੋਰਾਹਾ ਵਿਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਦਸਵੀਂ ਜਮਾਤ ਦੀ ਵਿਦਿਆਰਥਣ ਕੁਸ਼ਪ੍ਰੀਤ ਕੌਰ ਨੇ ਭਗਤ ਸਿੰਘ ਦੇ ਜੀਵਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸੱਤਵੀਂ ਜਮਾਤ ਦੀ ਵਿਦਿਆਰਥਣ ਸੁਮਨ ਨੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਕਵਿਤਾ ਪੇਸ਼ ਕੀਤੀ | ਸੀਨੀਅਰ ਕਲਾਸ ਦੇ ਵਿਦਿਆਰਥੀ ਯੈਸ਼ਮੀਨ ਕੌਰ, ਮਨਰਾਜ ਸਿੰਘ ਅਤੇ ਕਵਨ ਨੇ ਭਗਤ ਸਿੰਘ ਨਾਲ ਸੰਬੰਧਿਤ ਇਕ ਐਕਟ ਪੇਸ਼ ਕਰਕੇ ਸਭ ਨੂੰ ਪ੍ਰਭਾਵਿਤ ਕੀਤਾ | ਅੰਤ 'ਚ ਸਕੂਲ ਦੇ ਮੁਖੀ ਪ੍ਰੀਤੀਸ਼ ਗੁਸਾਈਾ ਨੇ ਭਗਤ ਸਿੰਘ ਦੇ ਜਨਮ ਦਿਹਾੜੇ ਦੀਆਂ ਸਭ ਨੂੰ ਮੁਬਾਰਕਾਂ ਦਿੱਤੀਆਂ | ਉਨ੍ਹਾਂ ਨੇ ਬੱਚਿਆਂ ਤੋਂ ਇਹ ਪ੍ਰਣ ਲਿਆ ਕਿ ਅਸੀਂ ਬੁਰੀ ਸੰਗਤ ਅਤੇ ਨਸ਼ਿਆਂ ਤੋਂ ਹਮੇਸ਼ਾ ਆਪ ਬਚਾਂਗੇ ਅਤੇ ਆਪਣੇ ਸਾਥੀਆਂ ਨੂੰ ਵੀ ਬਚਣ ਲਈ ਪ੍ਰੇਰਿਤ ਕਰਾਂਗੇ | ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਆਦਰਸ਼ਾਂ 'ਤੇ ਚਲਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਰਾਮ ਲੀਲ੍ਹਾ ਮੰਚਨ ਦੀ ਰਾਤ ਬਾਂਸਲ ਅਤੇ ਪਿਆਰਾ ਸਵੀਟਸ ਪਰਿਵਾਰਾਂ ਨੇ ਲਗਵਾਈ ਹਾਜ਼ਰੀ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਰਾਈਸ ਮਿੱਲਰਜ਼ ਐਸੋ. ਨੇ ਮੁੱਖ ਮੰਤਰੀ ਨੂੰ 15 ਲੱਖ ਦਾ ਚੈੱਕ ਭੇਟ ਕੀਤਾ
Ad Position 24