ਮਾਛੀਵਾੜਾ ਸਾਹਿਬ, 27 ਸਤੰਬਰ (ਰਾਜਦੀਪ ਸਿੰਘ ਅਲਬੇਲਾ)- ਬੇਟ ਇਲਾਕੇ ਦੇ ਪਿੰਡ ਸ਼ਤਾਬਗੜ੍ਹ ਵਿਖੇ ਸਾਲਾਨਾ ਦੰਗਲ ਮੇਲਾ ਕਰਵਾਇਆ ਜਾ ਰਿਹਾ ਹੈ¢ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਮਨਜੀਤ ਸਿੰਘ ਅਤੇ ਦੰਗਲ ਕਮੇਟੀ ਦੇ ਪ੍ਰਧਾਨ ਅੰਗਰੇਜ਼ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਰਗਾ ਅਸ਼ਟਮੀ ਮੌਕੇ 30 ਸਤੰਬਰ ਦਿਨ ਮੰਗਲਵਾਰ ਨੂੰ ਦੰਗਲ ਮੇਲਾ ਕਰਵਾਇਆ ਜਾ ਰਿਹਾ ਹੈ ¢ ਉਨ੍ਹਾਂ ਦੱਸਿਆ ਕਿ ਦੰਗਲ ਮੇਲੇ ਵਿਚ ਚੋਟੀ ਦੇ ਪਹਿਲਵਾਨ ਗੌਰਵ ਮਾਛੀਵਾੜਾ ਤੇ ਧਰਮਿੰਦਰ ਕੁਹਾਲੀ, ਲੱਕੀ ਮਾਛੀਆਂ ਤੇ ਅਰਸ਼ ਤੱਖਰਾਂ, ਗੁਰਨਾਮ ਮਾਛੀਵਾੜਾ ਤੇ ਵੰਸ਼ ਪਟਿਆਲਾ, ਪਰਮਿੰਦਰ ਬਾਬਾ ਫਲਾਹੀ ਤੇ ਅਜੈਪਾਲ ਆਲਮਗੀਰ ਵਿਚਕਾਰ ਝੰਡੀ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ ¢ ਜੇਤੂ ਪਹਿਲਵਾਨਾਂ ਨੂੰ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇਗਾ ¢ ਉਨ੍ਹਾਂ ਦੱਸਿਆ ਕਿ ਇਹ ਦੰਗਲ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਛਿੰਝ ਮੇਲਾ ਪ੍ਰਬੰਧਕ ਕਮੇਟੀ ਅਤੇ ਐਨ. ਆਰ. ਆਈਜ਼. ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ¢