08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਗੁਰਚਰਨ ਸਿੰਘ ਗਾਲਿਬ ਦੀ ਬਰਸੀ 'ਤੇ ਵਾਹਨਾਂ ਉੱਪਰ ਰਿਫਲੈਕਟਰ ਲਗਾਏ

Ad Position 21
No active advertisement
ਅਜੀਤ ਡੈਸਕ 19-10-2025
ਜਗਰਾਉਂ, 18 ਅਕਤੂਬਰ (ਗੁਰਦੀਪ ਸਿੰਘ ਮਲਕ)-ਸਾਬਕਾ ਐੱਮ.ਪੀ. ਸਵ: ਸਰਦਾਰ ਗੁਰਚਰਨ ਸਿੰਘ ਗਾਲਿਬ ਦੀ ਬਰਸੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਵਜੋਂ ਦਾਣਾ ਮੰਡੀ ਜਗਰਾਉਂ ਵਿਖੇ ਝੋਨਾ ਲੈ ਕੇ ਆ ਰਹੇ ਟਰੈਕਟਰ ਟਰਾਲੀਆਂ ਅਤੇ ਟਰੱਕਾਂ ਉੱਪਰ ਰੇਡੀਅਮ ਰਿਫਲੈਕਟਰ ਲਗਾਏ ਗਏ | ਇਸ ਮੌਕੇ ਕਾਂਗਰਸ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਨੇ ਕਿਹਾ ਕਿ ਰਾਤ ਸਮੇਂ ਹੁੰਦੇ ਹਾਦਸਿਆਂ ਤੋਂ ਬਚਾਅ ਲਈ ਵਾਹਨਾਂ ਉੱਪਰ ਰਿਫਲੈਕਟਰ ਲਗਾਉਣ ਦਾ ਉਪਰਾਲਾ ਕੀਤਾ ਗਿਆ ਹੈ | ਇਸ ਮੌਕੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ (ਸ਼ਹਿਰੀ), ਸਤਿੰਦਰਪਾਲ ਸਿੰਘ ਤੱਤਲਾ, ਕੌਂਸਲਰ ਬੌਬੀ ਕਪੂਰ, ਵਰਿੰਦਰ ਸਿੰਘ ਗਿੱਲ, ਸਿਮਰਨ ਮੱਲ੍ਹਾ, ਜਗਤਾਰ ਸਿੰਘ, ਜਿੰਮੀ ਸ਼ਰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਈਏ-ਡਾ. ਬਖਸ਼ੀ ਅਗਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24