08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਸਟੇਟ ਕਰਾਟੇ ਚੈਂਪੀਅਨਸ਼ਿਪ 'ਚ ਪੀਸ ਪਬਲਿਕ ਸਕੂਲ ਭਨੋਹੜ ਦੇ ਖਿਡਾਰੀ ਛਾਏ

Ad Position 21
No active advertisement
ਅਜੀਤ ਡੈਸਕ 19-10-2025
ਮੁੱਲਾਂਪੁਰ-ਦਾਖਾ, 18 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਸੀ.ਬੀ.ਐੱਸ.ਈ ਬੋਰਡ ਦੇ ਨਾਮਵਰ ਵਿੱਦਿਅਕ ਅਦਾਰੇ ਪੀਸ ਪਬਲਿਕ ਸਕੂਲ ਨੈਸ਼ਨਲ ਹਾਈਵੇ ਭਨੋਹੜ (ਸਾਹਮਣੇ ਹਵੇਲੀ) ਦੇ ਵਿਦਿਆਰਥੀ ਜਿੱਥੇ ਵਿੱਦਿਆ ਦੇ ਖੇਤਰ ਵਿਚ ਮੱਲਾਂ ਮਾਰ ਰਹੇ ਹਨ, ਉਥੇ ਖੇਡਾਂ ਵਿਚ ਇਸ ਸਕੂਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਵੀ ਹਮੇਸ਼ਾਂ ਸ਼ਾਨਦਾਰ ਰਹਿੰਦਾ ਹੈ | ਪਿਛਲੇ ਦਿਨੀਂ ਬੀ.ਸੀ.ਐੱਮ. ਆਰੀਆ ਸਕੂਲ ਲਲਤੋਂ ਵਿਖੇ ਹੋਈ ਸ਼ੇ-ਸ਼ੰਕਾਰੀ ਸਟੇਟ ਕਰਾਟੇ ਚੈਂਪੀਅਨਸ਼ਿਨ ਵਿਚ ਪੀਸ ਪਬਲਿਕ ਸਕੂਲ ਭਨੋਹੜ ਦੇ ਕਰਾਟੇ ਖਿਡਾਰੀਆਂ ਨੇ ਚੰਗੀ ਖੇਡ ਦਾ ਪ੍ਰਦਰਸ਼ਨ ਕਰਦਿਆਂ 5 ਸੋਨ ਤਗਮੇ, 9 ਚਾਂਦੀ ਅਤੇ 12 ਕਾਂਸੀ ਦੇ ਤਗਮੇ ਆਪਣੇ ਨਾਂਅ ਕੀਤੀ | ਡੋਜੋ-ਅਨੁਸਾਸਿਤ ਫੋਕਸ ਨੂੰ ਤਕਨੀਕੀ ਕਲਾਤਮਕਤਾ ਅਤੇ ਮਾਨਸਿਕ ਸੰਤੁਲਨ ਨਾਲ ਮਿਲਾਉਂਦੇ ਹੋਏ ਸਾਰੇ ਖਿਡਾਰੀਆਂ ਰਣਨੀਤਕ ਪ੍ਰਤਿਭਾ ਨਾਲ ਪੇਸ਼ ਕੀਤਾ | ਸਕੂਲ ਪਿ੍ੰਸੀਪਲ ਮੈਡਮ ਸੀ.ਕੇ ਜੀਜਾ ਅਨੁਸਾਰ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਦੌਰਾਨ ਚੰਗਾ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਬਹੁਤੇ ਖਿਡਾਰੀਆਂ ਦੀ ਕੌਮੀ ਕਰਾਟੇ ਚੈਂਪੀਅਨਸ਼ਿਪ ਲਈ ਚੋਣ ਹੋਈ, ਅਜਿਹਾ ਸੰਭਵ ਕਰਨ ਲਈ ਕਰਾਟੇ ਖਿਡਾਰੀਆਂ ਨੇ ਨਿਰੰਤਰ ਸਿਖਲਾਈ, ਅਜਿੱਤ ਭਾਵਨਾ ਅਤੇ ਅਨੁਸ਼ਾਸਨ ਨੂੰ ਬਣਾਈ ਰੱਖਿਆ | ਪੀਸ ਸਕੂਲ ਦੇ ਪ੍ਰਬੰਧਕੀ ਚੇਅਰਮੈਨ ਪ੍ਰੋ: ਐੱਸ.ਸੀ. ਜੈਨ, ਡਾਇਰੈਕਟਰ ਊਸ਼ਾ ਜੈਨ ਵਲੋਂ ਰਾਜ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਨੇ ਨੈਸ਼ਨਲ ਅਚੀਵਰਜ਼ ਐਵਾਰਡ ਸਮਾਗਮ ਦੀ ਕੀਤੀ ਮੇਜ਼ਬਾਨੀ ਅਗਲੀ ਖ਼ਬਰ ਬਾਬਾ ਮਿੱਤ ਸਿੰਘ (ਨਿਹੰਗ) ਹਜ਼ੂਰ ਸਾਹਿਬ ਵਾਲਿਆਂ ਦੀ ਯਾਦ 'ਚ ਸਾਲਾਨਾ ਬਰਸੀ 21 ਨੂੰ ਮਨਾਈ ਜਾਵੇਗੀ
Ad Position 24