15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਨੇ ਸੰਗਤਾਂ ਨੂੰ ਪ੍ਰਵਚਨਾਂ ਨਾਲ ਕੀਤਾ ਨਿਹਾਲ

Ad Position 21
No active advertisement
ਅਜੀਤ ਡੈਸਕ 20-10-2025
ਹੰਬੜਾਂ, 19 ਅਕਤੂਬਰ (ਮੇਜਰ ਹੰਬੜਾਂ)-ਕਸਬਾ ਹੰਬੜਾਂ ਵਿਖੇ ਚੱਲ ਰਹੇ ਗੁਰਮਤਿ ਸਮਾਗਮਾਂ 'ਚ ਸ੍ਰੀਮਾਨ ਸੰਤ ਬਾਬਾ ਬਲਵੰਤ ਸਿੰਘ ਟਾਂਡੇ ਵਾਲਿਆਂ ਦੇ ਤਪ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਵਲੋਂ ਸਜਾਏ ਗਏ ਧਾਰਮਿਕ ਦੀਵਾਨਾਂ ਦੇ ਦੂਸਰੇ ਦਿਨ ਸੰਗਤਾਂ ਨੇ ਵੱਡੀ ਗਿਣਤੀ 'ਚ ਹਾਜ਼ਰੀ ਭਰੀ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਚਾਰ ਰੋਜ਼ਾ ਗੁਰਮਤਿ ਸਮਾਗਮਾਂ ਦੇ ਦੂਸਰੇ ਦਿਨ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ, ਉੱਥੇ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਨੇ ਸੰਗਤਾਂ ਨੂੰ ਅਨਮੋਲ ਪ੍ਰਵਚਨਾਂ ਰਾਹੀਂ ਨਿਹਾਲ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਵੱਲ ਪ੍ਰੇਰਿਤ ਕੀਤਾ | ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਨੇ ਸੰਗਤਾਂ ਨਾਲ ਪ੍ਰਵਚਨਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਜੋ ਜੀਵ ਸਾਡੇ ਗੁਰੂਆਂ ਦੇ ਦਿਖਾਏ ਮਾਰਗ 'ਤੇ ਚੱਲਦੇ ਹਨ, ਉਹ ਮਨੁੱਖੀ ਜੀਵਨ ਸਫ਼ਲਾ ਕਰ ਲੈਂਦੇ ਹਨ ਤੇ ਉਹ ਜੀਵਨ ਵਿਚ ਸੁੱਖ ਹੀ ਸੁੱਖ ਪਾਉਂਦੇ ਹਨ | ਭਾਈ ਗੁਰਦੀਪ ਸਿੰਘ ਮੂੰਮ ਨੇ ਜਿੱਥੇ ਗੁਰਮਤਿ ਸਮਾਗਮ 'ਚ ਹਾਜ਼ਰੀ ਭਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਪ੍ਰਬੰਧਕਾਂ ਦੀ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਸਰਪ੍ਰਸਤ ਤੇਜਾ ਸਿੰਘ ਗਿੱਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਅੱਜ 20 ਅਕਤੂਬਰ ਦਿਨ ਸੋਮਵਾਰ ਨੂੰ ਸਮਾਗਮ ਦੇ ਅਖੀਰਲੇ ਦਿਨ ਸ਼ਾਮ 7 ਵਜੇ ਤੋਂ 10 ਵਜੇ ਤੱਕ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ 'ਚ ਪੁੱਜਕੇ ਗੁਰੂ ਜਸ ਖੱਟਦਿਆਂ ਲਾਹਾ ਪ੍ਰਾਪਤ ਕਰਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਾਸ਼ ਪੁਰਬ 'ਤੇ ਸਜਾਏ ਜਾਣ ਵਾਲੇ ਨਗਰ ਕੀਰਤਨ ਸੰਬੰਧੀ ਮੀਟਿੰਗ ਅਗਲੀ ਖ਼ਬਰ ਦੀਵਾਲੀ ਨੂੰ ਮੁੱਖ ਰੱਖਦਿਆਂ ਖਾਣ ਵਾਲੀਆਂ ਵਸਤਾਂ ਦਾ ਕੀਤਾ ਨਿਰੀਖਣ
Ad Position 24