15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਮੋਟਰਸਾਈਕਲ ਸਵਾਰ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 20-10-2025
ਸਿੱਧਵਾਂ ਬੇਟ, 19 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਡਾ. ਅੰਕੁਰ ਗੁਪਤਾ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਏ.ਐੱਸ.ਆਈ. ਸੁਖਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਅੱਬੂਪੁਰਾ ਦੇ ਬੱਸ ਅੱਡੇ ਕੋਲ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਕੀਤੀ ਗਈ ਨਾਕਾਬੰਦੀ ਦੌਰਾਨ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਰਣਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨਵਾਂ ਪਿੰਡ ਝੁੱਗੀਆਂ ਥਾਣਾ ਮਹਿਤਪੁਰ (ਜਲੰਧਰ) ਅਤੇ ਮੰਗਤ ਰਾਮ ਉਰਫ਼ ਮੰਗਤ ਵਾਸੀ ਮਹਿਬੜਾ ਥਾਣਾ ਰਤੀਆ ਜ਼ਿਲ੍ਹਾ ਫਤਿਹਾਬਾਦ (ਹਰਿਆਣਾ) ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਜੋ ਅੱਜ ਵੀ ਆਪਣੇ ਮੋਟਰਸਾਈਕਲ ਸਪਲੈਂਡਰ ਪੀ.ਬੀ. 08 ਈ.ਡਵ-8735 'ਤੇ ਸਵਾਰ ਹੋ ਕੇ ਮੱਧੇਪੁਰ ਵਾਲੀ ਸਾਈਡ ਤੋਂ ਦਰਿਆ ਬੁੱਢੇ ਨਾਲ ਦੀ ਪਟੜੀ ਰਾਹੀਂ ਸਫੀਪੁਰਾ ਚੌਂਕ ਵੱਲ ਨੂੰ ਆ ਰਹੇ ਹਨ, ਜੇਕਰ ਹੁਣੇ ਹੀ ਰਸਤੇ ਵਿਚ ਨਾਕਾਬੰਦੀ ਕਰ ਲਈ ਜਾਵੇ ਤਾਂ ਉਕਤ ਸਖ਼ਸ ਹੈਰੋਇਨ ਸਮੇਤ ਕਾਬੂ ਆ ਸਕਦੇ ਹਨ | ਉਪਰੰਤ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਹਾਂ ਨੂੰ 150 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਕਾਬੂ ਕਰ ਲਿਆ | ਜਿਨ੍ਹਾਂ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾਂ ਨੰ: 247 ਦਰਜ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਜਗਰਾਉਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਜਤਿੰਦਰਾ ਗਰੀਨਫ਼ੀਲਡ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ
Ad Position 24