• ਜਥੇਦਾਰ ਤਲਵੰਡੀ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਨਮਾਨ
ਗੁਰੂਸਰ ਸੁਧਾਰ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧ ਰੱਖਦੇ 'ਬੰਦੀ ਛੋੜ ਦਿਵਸ' ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੀਤੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਅਹਿਮ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਹੈੱਡ ਗ੍ਰੰਥੀ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਹੋਰਨਾਂ ਨੇ ਆਪਣੀ ਹਾਜ਼ਰੀ ਭਰੀ | ਸਿੰਘ ਸਾਹਿਬ ਗਿਆਨੀ ਗੁਰਜੰਟ ਸਿੰਘ ਨੇ ਇਸ ਮੌਕੇ ਹਾਜ਼ਰ ਸੰਗਤਾਂ ਨਾਲ ਕਥਾ-ਵਿਚਾਰਾਂ ਦੀ ਸਾਂਝ ਪਾਉਂਦਿਆਂ ਬੰਦੀ ਛੋੜ ਦਿਵਸ ਦੀ ਮਹੱੱਤਤਾ ਤੋਂ ਜਾਣੂੰ ਕਰਵਾਇਆ ਤੇ ਸਿੱਖੀ ਪ੍ਰੰਪਰਾਵਾਂ ਨੂੰ ਪੂਰਨ ਰੂਪ ਵਿਚ ਧਾਰਨ ਕਰਨ ਦੀ ਅਪੀਲ ਕੀਤੀ | ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਤੇ ਸਾਥੀਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਗੁਰੂਸਰ ਸੁਧਾਰ ਦੇ ਹਜ਼ੂਰੀ ਰਾਗੀ ਭਾਈ ਰੁਪਿੰਦਰ ਸਿੰਘ ਦੇ ਜਥੇ ਨੇ ਵੀ ਸ਼ਬਦ ਕੀਰਤਨ ਰਾਹੀਂ ਆਪਣੀ ਹਾਜ਼ਰੀ ਲਵਾਈ | ਇਸ ਤੋਂ ਬਿਨਾਂ ਢਾਡੀ ਜਥਾ ਭਾਈ ਬਲਵਿੰਦਰ ਸਿੰਘ ਰੌਣੀ ਤੇ ਸਾਥੀਆਂ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਸਬੰਧੀ ਪ੍ਰਸੰਗ-ਵਾਰਾਂ ਪੇਸ਼ ਕੀਤੀਆਂ | ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਨੂੰ ਸਮਰਪਿਤ ਕਰਵਾਏ ਗੁਰਮਤਿ ਸਮਾਗਮ ਦੀ ਸਫ਼ਲਤਾ ਲਈ ਵਧਾਈ ਦਿੱਤੀ ਤੇ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ | ਇਸ ਮੌਕੇ ਜਥੇਦਾਰ ਜਗਜੀਤ ਸਿੰਘ ਤਲਵੰਡੀ ਤੋਂ ਇਲਾਵਾ ਸਰਕਲ ਪ੍ਰਧਾਨ ਸੁਧਾਰ ਗੁਰਚੀਨ ਸਿੰਘ ਚਾਹਲ, ਮੈਨੇਜਰ ਅਮਰੀਕ ਸਿੰਘ ਦਿਓਲ, ਜਥੇਦਾਰ ਇੰਦਰਜੀਤ ਸਿੰਘ ਗਿੱਲ, ਸਰਪੰਚ ਹਰਮੇਲ ਸਿੰਘ ਧਾਲੀਵਾਲ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਪ੍ਰਧਾਨ ਰਜਿੰਦਰ ਸਿੰਘ ਧਾਲੀਵਾਲ, ਪ੍ਰਧਾਨ ਕਰਮਜੀਤ ਸਿੰਘ, ਸੁਖਜੰਤ ਸਿੰਘ ਗਿੱਲ, ਬਿੰਦਰ ਸਿੰਘ ਗਿੱਲ, ਗੁਰਜੰਟ ਸਿੰਘ ਗ੍ਰੰਥੀ, ਗੁਰਵਿੰਦਰ ਸਿੰਘ ਸਟੋਰਕੀਪਰ, ਖ਼ਜ਼ਾਨਚੀ ਬਲਜੀਤ ਸਿੰਘ, ਪ੍ਰਚਾਰਕ ਭਾਈ ਅੰਮਿ੍ਤਪਾਲ ਸਿੰਘ, ਭਗਵੰਤ ਸਿੰਘ, ਇੰਸਪੈਕਟਰ ਪਵਨਦੀਪ ਸਿੰਘ, ਮਨਪ੍ਰੀਤ ਸਿੰਘ ਗੁ: ਸਾਹਿਬ ਇੰਸਪੈਕਟਰ, ਲੇਖਾਕਾਰ ਹਰਪ੍ਰੀਤ ਸਿੰਘ ਰਾਏਕੋਟ, ਮਨਦੀਪ ਸਿੰਘ, ਨਰਿੰਦਰ ਸਿੰਘ, ਗੁਰਿੰਦਰ ਸਿੰਘ ਗਿੱਕਾ, ਗੁਰਇਕਬਾਲ ਸਿੰਘ ਆਦਿ ਸਮੇਤ ਹੋਰ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ
ਅਜੀਤ ਡੈਸਕ
20-10-2025